ਲੁਧਿਆਣਾ – ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇਕ ਸਕੂਟਰ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਨ ਵਾਲੇ ਗੁਰਵਿੰਦਰ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਸ ਨੇ ਮੋਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਉਤੇ ਪੁਲਸ ਨੇ 3 ਖੋਲ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਦਾ ਆਪਣੇ ਸਕੇ ਭਰਾ ਨਾਲ ਪ੍ਰਾਪਰਟੀ ਦਾ ਕੇਸ ਚਲਦਾ ਹੈ।

ਮੌਕੇ ’ਤੇ ਇਕ ਵਿਅਕਤੀ ਮਨਮੋਹਨ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਗੁਰਵਿੰਦਰ ਸਿੰਘ ’ਤੇ ਇਕ ਗੋਲੀ ਲੱਗੀ ਹੈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਰਾ ਗੁਰਵਿੰਦਰ ਸਿੰਘ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ ਅਤੇ ਕਈ ਵਾਰ ਸਮਝਾਇਆ ਵੀ ਗਿਆ ਹੈ ਪਰ ਫਿਰ ਅਜਿਹੀ ਵਾਰਦਾਤ ਕਰ ਦਿੱਤੀ ਜਾਂਦੀ ਹੈ। 

ਇਹ ਵੀ ਪੜੋ

ਵਿਧਾਨ ਸਭਾ ਘੇਰਨ ਜਾਂਦੇ ‘ਅਕਾਲੀਆਂ’ ‘ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਹਿਰਾਸਤ ‘ਚ ਲਿਆ

ਮੌਕੇ ਉਤੇ ਪਹੁੰਚੇ ਏ. ਸੀ. ਪੀ. ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਚਲੀਆਂ ਹਨ ਅਤੇ ਮੌਕੇ ਤੋਂ ਖੋਲ ਵੀ ਬਰਾਮਦ ਕੀਤੇ ਗਏ ਹੈ। ਉਨ੍ਹਾਂ ਕਿਹ ਕਿ ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਥੇ ਹੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *