ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਸਵੇਰ ਤੋਂ ਆਮ ਲੋਕਾਂ ਲਈ ਕੋਰੋਨਾ ਵੈਕਸੀਨੇਸ਼ਨ ਸ਼ੁਰੂ ਕਰ ਦਿੱਤਾ ਗਿਆ। ਅੱਜ 45 ਤੋਂ 59 ਉਮਰ ਵਰਗ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਟੀਕਾ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਨਿੱਜੀ ਹਸਪਤਾਲਾਂ ‘ਚ ਹਰ ਵਰਗ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੇ ਟੀਕੇ ਲਾਏ ਜਾ ਰਹੇ ਹਨ। ਸੂਬੇ ‘ਚ ਵੈਕਸੀਨੇਏਸ਼ਨ ਦੇ ਪ੍ਰਤੀ ਲੋਕ ਉਤਸ਼ਾਹ ਦਿਖਾ ਰਹੇ ਹਨ। ਬਜ਼ੁਰਗਾਂ ਦੇ ਨਾਲ-ਨਾਲ ਔਰਤਾਂ ਵੀ ਕਾਫੀ ਗਿਣਤੀ ‘ਚ ਕੋਰੋਨਾ ਵੈਕਸੀਨ ਲਾਉਣ ਲਈ ਅੱਗੇ ਆ ਰਹੀ ਹੈ।
ਚੰਡੀਗੜ੍ਹ ਸਮੇਤ ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਸਮੇਤ ਸਾਰੇ ਸਥਾਨਾਂ ‘ਤੇ ਸਰਕਾਰੀ ਤੇ ਚੁਣੇ ਹੋਏ ਨਿੱਜੀ ਹਸਪਤਾਲਾਂ ‘ਚ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਰਹੀ ਹੈ। ਅੰਮ੍ਰਿਤਸਰ ‘ਚ ਪਹਿਲੇ ਦਿਨ ਪੋਰਟਲ ਸਲੋਅ ਹੋਣ ਕਾਰਨ ਕਾਫੀ ਲੋਕਾਂ ਦਾ ਰਜਿਸਟ੍ਰੇਸ਼ਨ ਨਹੀਂ ਹੋ ਪਾਇਆ ਹੈ। ਸਿਵਲ ਹਸਪਤਾਲ, ਗੁਰੂ ਨਾਨਕ ਦੇਵ ਹਸਪਤਾਲ ਸਮੇਤ ਜ਼ਿਲ੍ਹੇ ਦੇ 15 ਸਰਕਾਰੀ ਤੇ ਤਿੰਨ ਨਿੱਜੀ ਹਸਪਤਾਲਾਂ ‘ਚ ਟੀਕਾਕਰਨ ਕੀਤਾ ਗਿਆ। ਜਿਨ੍ਹਾਂ ਲੋਕਾਂ ਨੂੰ ਟੀਕਾ ਲਾਇਆ ਗਿਆ ਹੈ ਉਨ੍ਹਾਂ ਦਾ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਹੋਣ ‘ਤੇ ਕੀਤਾ ਜਾਵੇਗਾ।
ਇਹ ਵੀ ਪੜੋ
ਏਮਜ਼ ਮੁਖੀ- PM ਮੋਦੀ ਦੇ ਵੈਕਸੀਨ ਲਗਵਾਉਣ ‘ਤੇ ਲੋਕਾਂ ਦਾ ਭਰੋਸਾ ਵਧੇਗਾ, ਝਿਜਕ ਟੁੱਟੇਗੀ
ਪਟਿਆਲਾ ਜ਼ਿਲ੍ਹੇ ‘ਚ ਵੀ ਕੋਰੋਨਾ ਵੈਕਸੀਨ ਚੱਲ ਰਿਹਾ ਹੈ। ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਸਮੇਤ ਜ਼ਿਲ੍ਹੇ ਦੇ ਹਸਪਤਾਲਾਂ ‘ਚ ਤੀਜੇ ਫੇਜ਼ ਦੀ ਵੈਕਸੀਨੇਸ਼ਨ ਸ਼ੁਰੂ ਹੋ ਗਈ ਹੈ, ਇਸ ਦੌਰਾਨ ਹਸਪਤਾਲ ‘ਚ ਸ਼ਹਿਰ ਦੇ ਬਜ਼ੁਰਗਾਂ ਨੇ ਪਹੁੰਚ ਕੇ ਕੋਵਿਡ-19 ਦਾ ਟੀਕਾ ਲਗਵਾਇਆ ਹੈ।