ਮੋਹਾਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਪੰਜਾਬ ਵਿਚ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਦੇ ਤਹਿਤ ਵੈਕਸੀਨ ਲਈ। ਮਹਾਰਾਣੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਕੋਵਿਡ ਵਿਭਾਗ ਦੇ ਇੰਚਾਰਜ਼ ਡਾ. ਅਮਿਤ ਕੁਮਾਰ ਮੰਡਲ ਦੀ ਅਗਵਾਈ ਹੇਠ ਕੋਵਿਡ ਦਾ ਟੀਕਾ ਲਵਾਇਆ।
ਇਹ ਵੀ ਪੜੋ
CBSE ਦੇ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਮਿਲੀ ਵੱਡੀ ਰਾਹਤ
ਹਸਪਤਾਲ ਦੇ ਪ੍ਰਬੰਧਕਾਂ ਅਨੁਸਾਰ ਸੋਮਵਾਰ ਸ਼ਾਮ ਤਕ ਮਹਾਰਾਣੀ ਪ੍ਰਨੀਤ ਕੌਰ ਸਮੇਤ ਕੁੱਲ 66 ਲੋਕਾਂ ਨੂੰ ਵੈਕਸੀਨ ਲਗਾਈ ਗਈ। ਟੀਕਾ ਲਵਾਉਣ ਉਪਰੰਤ ਮਹਾਰਾਣੀ ਪ੍ਰਨੀਤ ਕੌਰ ਹਸਪਤਾਲ ਵਿਖੇ ਤਕਰੀਬਨ ਇਕ ਘੰਟਾ ਰਹੇ। ਮੈਂ 60 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਲੋਕਾਂ ਅਤੇ 45 ਤੋਂ 59 ਸਾਲ ਦੀ ਉਮਰ ਦੇ ਖਾਸ ਸਹਿ-ਰੋਗਾਂ ਵਾਲੇ ਲੋਕਾਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ www.cowin.gov.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਆਪਣਾ ਟੀਕਾਕਰਣ ਜ਼ਰੂਰ ਕਰਵਾਓ।