ਪਟਿਆਲਾ:- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ ‘ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਦੱਸਿਆ ਕਿ ਬੱਚਿਆਂ ਦੀ ਮਾਂ ਅਤੇ ਉਸ ਦੇ ਪਤੀ ਦੀ ਸਕੀ ਮਾਸੀ ਦਾ ਲੜਕੇ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਫਿਲਹਾਲ ਪਟਿਆਲਾ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਅਤੇ ਅਦਾਲਤ ਨੇ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।