ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਅੱਜ ਸਿਵਲ ਹਸਪਤਾਲ, ਜਲੰਧਰ ਵਿਖੇ ਕੋਵਿਡ-19 ਵੈਕਸੀਨ ਟੀਕੇ ਦੀ ਦੂਜੀ ਖੁਰਾਕ ਲਈ। ਦੂਜੀ ਖੁਰਾਕ ਲੈਣ ਤੋਂ ਬਾਅਦ ਏ. ਡੀ. ਸੀ. ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਆਪ ਨੂੰ ਵਾਇਰਸ ਦੀ ਲਾਗ ਤੋਂ ਬਚਾ ਸਕਣ। ਏ.ਡੀ.ਸੀ. ਨੇ ਕਿਹਾ ਕਿ ਉਨ੍ਹਾਂ ਨੇ ਦੋਵਾਂ ਖੁਰਾਕਾਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਟੀਕੇ ਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਹੈ।