ਨਵੀਂ ਦਿੱਲੀ : ਮੌਸਮ ’ਚ ਇਕ ਵਾਰ ਫਿਰ ਤੇਜ਼ੀ ਨਾਲ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ ’ਚ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ। ਉਥੇ ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਵਾਣੀ ਮੁਤਾਬਕ ਪੱਛਮੀ ਹਿਮਾਲਿਆ ਖੇਤਰ ’ਚ ਹੋਰ ਪੱਛਮੀ ਗੜਬੜੀਆਂ ਪੈਦਾ ਹੋ ਰਹੀਆਂ ਹਨ। ਇਹ 5 ਮਾਰਚ ਤੋਂ ਪ੍ਰਭਾਵ ਪਾਉਣਾ ਸ਼ੁਰੂ ਕਰ ਦੇਣਗੀਆਂ। ਇਸ ਕਾਰਨ 6 ਤੋਂ 8 ਮਾਰਚ ਤਕ ਖੇਤਰ ’ਚ ਭਾਰੀ ਬਾਰਿਸ਼ ਤੇ ਬਰਫਬਾਰੀ ਹੋ ਸਕਦੀ ਹੈ। ਇਸ ਕਾਰਨ ਪੱਛਮੀ ਹਿਮਾਲਿਆ ਖੇਤਰ ’ਚ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਿਸਤਾਨ ਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਪੰਜ ਤੇ ਛੇ ਮਾਰਚ ਨੂੰ ਬਾਰਿਸ਼ ਤੇ ਬਰਫਬਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ ਤਿੰਨ ਦਿਨ ਤਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ’ਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। 4 ਮਾਰਚ ਨੂੰ ਅਸਾਮ ਤੇ ਮੇਘਾਲਿਆ ’ਚ ਤੂਫਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 6 ਤੋਂ 7 ਮਾਰਚ ਨੂੰ ਪੰਜਾਬ ’ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 7 ਮਾਰਚ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ’ਚ ਤੇਜ਼ ਹਲਕੀ ਬਾਰਿਸ਼ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਉਥੇ ਸੱਤ ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਤੇ ਪੱਛਮ ਉੱਤਰ ਪ੍ਰਦੇਸ਼ ’ਚ ਵੱਖ-ਵੱਖ ਥਾਵਾਂ ’ਤੇ ਬਿਜਲੀ ਚਮਕਣ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।