ਜਲੰਧਰ — ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਐਲਾਨ ਦਿੱਤਾ ਗਿਆ ਹੈ। ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾ ਦਿੱਤਾ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਦਿੱਤੇ ਗਏ ਨਾਈਟ ਕਰਫ਼ਿਊ ਦੇ ਹੁਕਮ ਅੱਜ ਤੋਂ ਹੀ ਲਾਗੂ ਹੋਣਗੇ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।