ਮਲੋਟ : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦਿਹਾਂਤ ਹੋ ਗਿਆ। ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਇਕ ਸਾਲ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਪੀੜਤ ਸਨ।
ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਨ ਅਤੇ ਬਾਦਲ ਪਰਵਾਰ ਦੇ ਨਜ਼ਦੀਕੀ ਸਨ। ਇਸ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਲੰਬਾ ਸਮਾਂ ਪਿੰਡ ਦੇ ਸਰਪੰਚ ਵੀ ਰਹੇ ਹਨ।
ਦਿਆਲ ਸਿੰਘ ਕੋਲਿਆਂਵਾਲੀ ਸਾਲ ਭਰ ਤੋ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਇਸ ਦੇ ਚੱਲਦਿਆਂ ਅੱਜ ਸਵੇਰੇ ਦਿੱਲੀ ਦੇ ਇਕ ਹਸਪਤਾਲ ‘ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।