ਜ਼ੀਰਾ ( ਸ਼ਤੀਸ਼ ਵਿੱਜ ) – ਪੰਜਾਬ ਵਿਚ ਦਿਨ ਪ੍ਰਤੀ ਦਿਨ ਵਧਦੇ  ਕੋਰੋਨਾ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਪੰਜਾਬ ਸਰਕਾਰ ਹੁਣ ਸਖਤ ਹੁੰਦੀ ਨਜ਼ਰ ਆ ਰਹੀ ਹੈ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਨਵੀਂਆਂ ਗਾਈਡਲਾਈਂਸ ਜਾਰੀ ਕੀਤੀਆਂ ਗਈਆਂ ਹਨ  ਜਿਨ੍ਹਾਂ ਦੇ ਚਲਦਿਆਂ ਅੱਜ  ਡੀ ਐੱਸ ਪੀ ਜ਼ੀਰਾ ਸਰਦਾਰ ਰਾਜਵਿੰਦਰ ਸਿੰਘ ਨੇ  ਆਉਂਦੇ ਜਾਂਦੇ ਰਾਹਗੀਰਾਂ ਨੂੰ ਮਾਸਕ ਵੰਡੇ ਅਤੇ ਉਨ੍ਹਾਂ ਨੂੰ ਮਾਸਕ ਲਗਾ ਕੇ ਚੱਲਣ ਦੀ ਹਦਾਇਤ ਕੀਤੀ  ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਨੀਤਾ ਰਾਣੀ ਨੇ ਦੱਸਿਆ ਕਿ ਮਾਣਯੋਗ ਐੱਸ ਐੱਸ ਪੀ ਫਿਰੋਜ਼ਪੁਰ ਭੀਗੀ ਰੱਥ  ਜੀ ਦੀਆਂ ਹਦਾਇਤਾਂ ਤੇ  ਡੀ ਐੱਸ ਪੀ ਜ਼ੀਰਾ  ਰਾਜਵਿੰਦਰ ਸਿੰਘ ਵਲੋਂ ਸਪੈਸ਼ਲ ਨਾਕਾ ਲਗਾ ਕੇ ਆ ਜਾਣ ਵਾਲੇ ਰਾਹਗੀਰਾਂ ਨੂੰ ਮਾਸਕ ਵੰਡੇ ਗਏ ਹਨ  ਅਤੇ ਉਨ੍ਹਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ  ।

Leave a Reply

Your email address will not be published. Required fields are marked *