ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੇ 5 ਅਧਿਆਪਕ ਕੋਰੋਨਾ ਪਾਜ਼ੇਟਿਵ

ਸਾਦਿਕ  – ਪੰਜਾਬ ਅੰਦਰ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵਧ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤੀ ਕਾਰਨ ਜ਼ਿਲ੍ਹਾ ਫਰੀਦਕੋਟ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਕਾਫ਼ੀ ਘੱਟ ਸੀ ਪਰ ਹੁਣ ਸਾਦਿਕ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੇ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। 

ਜਾਣਕਾਰੀ ਅਨੁਸਾਰ ਇਸ ਸਕੂਲ ਦੇ 32 ਅਧਿਆਪਕਾਂ ਨੇ ਕੋਰੋਨਾ ਦੇ ਸੈਂਪਲ ਦਿੱਤੇ, ਜਿਨ੍ਹਾਂ ਵਿਚੋਂ ਪੰਜ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਕੁਝ ਰਿਪੋਰਟਾਂ ਆਉਣੀਆਂ ਹਾਲੇ ਬਾਕੀ ਹਨ। ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਪ੍ਰੀਖਿਆਵਾਂ ਕੈਂਸਲ ਹੋ ਗਈਆਂ। ਪੇਪਰ ਨਾ ਹੋਣ ਕਾਰਨ ਸਕੂਲ ਦੇ ਵਿਦਿਆਰਥੀ ਸਕੂਲਾਂ ਵਿਚ ਨਹੀਂ ਆ ਰਹੇ, ਜੋ ਚੰਗੀ ਗੱਲ ਹੈ। ਜੇਕਰ ਵਿਦਿਆਰਥੀ ਸਕੂਲ ਆਉਂਦੇ ਤਾਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੋ ਸਕਦੀ ਸੀ ।

Leave a Reply

Your email address will not be published. Required fields are marked *