ਥਾਣਾ ਸਿਟੀ ਜ਼ੀਰਾ ਪੁਲਸ ਵੱਲੋਂ ਬਿਨਾਂ ਮਾਸਕ ਘੁੰਮ ਰਹੇ ਲੋਕਾਂ ਦਾ ਸਿਵਲ ਹਸਪਤਾਲ ਜ਼ੀਰਾ ਵਿਖੇ ਕਰਵਾਇਆ ਗਿਆ ਕੋਰੋਨਾ ਟੈਸਟ  

ਜ਼ੀਰਾ(ਸ਼ਤੀਸ਼ ਵਿੱਜ):- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਥਾਣਾ ਸਿਟੀ ਜ਼ੀਰਾ ਪੁਲਿਸ ਵੱਲੋਂ  ਬਿਨਾਂ ਮਾਸਕ ਘੁੰਮ ਰਹੇ ਲੋਕਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਜਾ  ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ  । 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤੈਨਾਤ ਐੱਸਐੱਮਓ ਡਾ ਰਵਿੰਦਰਪਾਲ ਸ਼ੁੱਭ ਨੇ ਦੱਸਿਆ ਕਿ  ਅੱਜ ਥਾਣਾ ਸਿਟੀ ਜ਼ੀਰਾ ਪੁਲੀਸ ਵੱਲੋਂ ਬਿਨਾਂ ਮਾਸਕ ਘੁੰਮ ਰਹੇ ਕਰੀਬ 45 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ  । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਟੈਸਟ ਤੋਂ ਡਰਨ ਦੀ ਬਜਾਏ ਲੋਕ ਖੁੱਦ ਸਿਵਲ ਹਸਪਤਾਲ ਜ਼ੀਰਾ ਵਿਖੇ ਆ ਕੇ ਆਪਣਾ ਕੋਰੋਨਾ ਟੈਸਟ ਕਰਵਾਉਣ ਤਾਂ ਕਿ ਦਿਨ ਪ੍ਰਤੀ ਦਿਨ ਵਧਦੀ ਜਾਰੀ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ  ।

Leave a Reply

Your email address will not be published. Required fields are marked *