ਤਪਾ ਮੰਡੀ – ਸੰਯੁਕਤ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਦੀ ਕਾਲ ਦੌਰਾਨ ਅੱਜ ਤਪਾ ਵਿਖੇ ਇੰਟਰਸਿਟੀ ਐਕਸਪ੍ਰੈੱਸ ਦੇ ਸਟੇਸ਼ਨ ਤੇ ਰੁਕਣ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯਾਤਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।