ਜਲੰਧਰ – ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਤਾਂ ਹਾਲਾਤ ਇਹ ਪੈਦਾ ਹੋ ਗਏ ਹਨ ਕਿ ਇਕ ਹੀ ਦਿਨ ਵਿਚ 3 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਪਾਜ਼ੇਟਿਵ ਆ ਰਹੇ ਹਨ। ਸ਼ੁਕਰਵਾਰ ਨੂੰ 3066 ਲੋਕਾਂ ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸੂਬੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 226090 ’ਤੇ ਪਹੁੰਚ ਗਿਆ ਹੈ ਜਦਕਿ 56 ਹੋਰ ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਣ ਕਾਰਣ ਮਰਨ ਵਾਲਿਆਂ ਦੀ ਗਿਣਤੀ 6590 ’ਤੇ ਪਹੁੰਚ ਗਈ ਹੈ।
ਜ਼ਿਲਿਆਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ’ਚ 14 ਕੋਰੋਨਾ ਮਰੀਜ਼ਾਂ ਅਤੇ ਜ਼ਿਲਾ ਜਲੰਧਰ ਵਿਚ 13 ਹੋਰ ਮਰੀਜ਼ਾਂ ਦੀ ਮੌਤ ਹੋ ਗਈ।
ਕਪੂਰਥਲਾ ਵਿਚ ਵੀ ਵਧਣ ਲੱਗਾ ਕੋਰੋਨਾ ਦਾ ਪ੍ਰਕੋਪ
ਜ਼ਿਲਾ ਕਪੂਰਥਲਾ ਵਿਚ ਵੀ ਕੋਰੋਨਾ ਵਾਇਰਸ ਤੇਜ਼ੀ ਆਪਣੇ ਪੈਰ ਪਸਾਰਨ ਲੱਦਾ ਹੈ। ਸ਼ੁੱਕਰਵਾਰ ਨੂੰ ਜ਼ਿਲੇ ਵਿਚ 327 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਉਥੇ ਹੀ ਜਲੰਧਰ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਸਭ ਤੋਂ ਜ਼ਿਆਦਾ 494 ਅਤੇ ਇਸ ਤੋਂ ਬਾਅਦ ਮੋਹਾਲੀ ਵਿਚ 401 ਰਿਹਾ। ਲੁਧਿਆਣਾ ਵਿਚ 395 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ।