– ਜ਼ਿਲ੍ਹੇ ’ਚ ਸਾਰੇ ਵਿਦਿਅਕ ਸੰਸਥਾਵਾਂ 30 ਅਪ੍ਰੈਲ ਤੱਕ ਰਹਿਣਗੇ ਬੰਦ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਰਹੇਗਾ ਹਾਜ਼ਰ
– ਰਾਜਨੀਤਿਕ ਇਕੱਠ ’ਤੇ ਲਗਾਈ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਡੀ.ਐਮ.ਏ. ਤੇ ਮਹਾਮਾਰੀ ਐਕਟ ਤਹਿਤ ਦਰਜ ਹੋਵੇਗਾ ਮਾਮਲਾ
– ਵਿਆਹ, ਅੰਤਿਮ ਸਸਕਾਰ ਸਮੇਂ ਅੰਦਰੂਨੀ ਇਕੱਠ ਦੀ ਸੰਖਿਆ 50 ਤੇ ਬਾਹਰੀ ਇਕੱਠ ਦੀ ਸੰਖਿਆ 100 ਤੱਕ ਸੀਮਤ

ਹੁਸ਼ਿਆਰਪੁਰ – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਵਿਦਿਅਕ ਸੰਸਥਾਵਾਂ, ਸਕੂਲ ਤੇ ਕਾਲਜ ਆਦਿ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਪਰੰਤੂ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸਾਰੇ ਕੰਮਕਾਜ ਵਾਲੇ ਦਿਨ ਹਾਜ਼ਰ ਰਹੇਗਾ। ਜਦਕਿ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਰਾਜਨੀਤਿਕ ਇਕੱਠ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਕੀਤੇ ਹਨ। ਉਲੰਘਣਾ ਕਰਨ ’ਤੇ ਪ੍ਰਬੰਧਕਾਂ, ਸ਼ਾਮਲ ਹੋਣ ਵਾਲਿਆਂ, ਆਯੋਜਨ ਸਥਾਨ ਦੇ ਮਾਲਕਾਂ, ਟੈਂਟ ਹਾਊਸ ਦੇ ਖਿਲਾਫ਼ ਡੀ.ਐਮ.ਏ. ਅਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਾਨ ਨੂੰ 3 ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ।  

ਹੁਕਮਾਂ ਮੁਤਾਬਕ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੋਵਿਡ-19 ਦੇ ਚੱਲਦਿਆਂ ਰਾਤ ਦੇ ਕਰਫਿਊ ਤਹਿਤ ਆਮ ਲੋਕਾਂ ਦੇ ਗੈਰਜ਼ਰੂਰੀ ਆਵਾਜਾਈ ’ਤੇ ਰਾਤ 9 ਵਜੇ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਇਸ ਦੌਰਾਨ ਜ਼ਿਲ੍ਹੇ ਦੀ ਹੱਦ ਵਿੱਚ ਗੈਰ ਜ਼ਰੂਰੀ ਆਵਾਜਾਈ ਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ ਜਦਕਿ ਉਦਯੋਗਾਂ ਵਿੱਚ ਸ਼ਿਫਟ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਆਉਣ-ਜਾਣ ਤੋਂ ਇਲਾਵਾ ਰੇਲ, ਹਵਾਈ ਜਹਾਜ ਤੇ ਬੱਸਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਵਾਜਾਈ ਤੋਂ ਛੂਟ ਰਹੇਗੀ। ਇਸ ਦੇ ਨਾਲ ਹੀ ਅੰਤਿਮ ਸਸਕਾਰ/ਵਿਆਹ ਸਮੇਂ ਹੋਣ ਵਾਲੇ ਅੰਦਰੂਨੀ ਇਕੱਠ ਲਈ ਵਿਅਕਤੀਆਂ ਦੀ ਸੰਖਿਆ 50 ਅਤੇ ਬਾਹਰੀ ਇਕੱਠ ਲਈ ਇਹ ਸੰਖਿਆ 100 ਤੱਕ ਨਿਸ਼ਚਿਤ ਕਰਨ ਦੇ ਵੀ ਹੁਕਮ ਜਾਰੀ ਕੀਤੇ ਹਨ। ਸਮਾਜਿਕ, ਸੰਸਕ੍ਰਿਤਕ ਅਤੇ ਖੇਡ ਇਕੱਠ ਨਾਲ ਸਬੰਧਤ ਸਮਾਗਮਾਂ ’ਤੇ ਪੂਰਨ ਪਾਬੰਦੀ ਰਹੇਗੀ। ਸਿਨੇਮਾ ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਵਿੱਚ ਸਮਰੱਥਾ ਦੇ 50 ਫੀਸਦੀ ਤੱਕ ਲੋਕਾਂ ਨੂੰ ਵੀ ਆਉਣ ਦੀ ਆਗਿਆ ਹੋਵੇਗੀ ਅਤੇ ਹਰ ਦੁਕਾਨ ਵਿੱਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜ਼ਾਜਤ ਦਿੱਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਉਨ੍ਹਾਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਗਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਅਤੇ ਵਰਚੂਅਲ ਤਰੀਕੇ ਅਪਨਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜਰੂਰੀ ਸਾਵਧਾਨੀਆਂ ਅਪਨਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। 

ਇਸ ਤੋਂ ਇਲਾਵਾ ਜਨਤਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਹਿਨਣ, ਜਨਤਕਾਂ ਥਾਵਾਂ ’ਤੇ ਨਾ ਥੁਕਣ ਅਤੇ ਸਮੇਂ-ਸਮੇਂ ਹੱਥ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀ ਧਾਰਾ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *