ਆਸਟ੍ਰੇਲੀਆ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ ਕੈਦ,ਜਾਣੋ ਵਜ੍ਹਾ 

ਮੈਲਬਰਨ,15 ਅਪ੍ਰੈਲ,2021: ਆਸਟ੍ਰੇਲੀਆ ਦੀ ਅਦਾਲਤ ਨੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਮਹਿੰਦਰ ਸਿੰਘ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਸਜ਼ਾ ਸੁਣਾਈ ਗਈ। ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਜਸਟਿਸ ਪੌਲ ਕੋਗਲਨ ਨੇ ਹਾਦਸੇ ਲਈ ਦੁੱਖ ਜ਼ਾਹਰ ਕੀਤਾ ਤੇ ਵੀਡੀਓ ਫੁਟੇਜ਼ ਨੂੰ ਦਿਲ ਕੰਬਾਊ ਦੱਸਿਆ।

ਦੱਸ ਦਈਏ ਕਿ ਭਾਰਤੀ ਮੂਲ ਦੇ 48 ਸਾਲਾ ਟਰੱਕ ਡਰਾਈਵਰ ਨੇ ਨਸ਼ੇ ਦੀ ਹਾਲਤ ’ਚ 4 ਪੁਲਿਸ ਅਧਿਕਾਰੀਆਂ ਨੂੰ ਦਰੜ ਦਿੱਤਾ ਸੀ। ਇਹ ਘਟਨਾ ਪਿਛਲੇ ਸਾਲ ਦੀ ਹੈ, ਜਦੋਂ ਮੈਲਬੌਰਨ ਦੇ ਈਸਟਰਨ ਫ੍ਰੀਵੇਅ ’ਤੇ ਇਹ ਦਰਦਨਾਕ ਹਾਦਸਾ ਵਾਪਰਿਆ ਸੀ। ਡਰਾਈਵਰ ਨਸ਼ੇ ਦੀ ਹਾਲਤ ’ਚ ਸੀ ਤੇ ਉਸ ਨੂੰ ਨੀਂਦ ਆ ਰਹੀ ਸੀ। ਉਸ ਨੇ ਆਪਣਾ ਟਰੱਕ ਪੁਲਿਸ ਅਧਿਕਾਰੀਆਂ ਉੱਤੇ ਚੜ੍ਹਾ ਦਿੱਤਾ।

Leave a Reply

Your email address will not be published. Required fields are marked *