ਫਿਰੋਜ਼ਪੁਰ 21 ਅਪ੍ਰੈਲ (ਬਿਓਰੋ): ਫਿਰੋਜ਼ਪੁਰ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਨੂੰ ਲੈ ਕੇ ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਹੁਣ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ , ਫਿਰੋਜ਼ਪੁਰ ਵਿੱਚ ਕਰਫਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਹੁਣ ਖੁਦ ਐੱਸਐੱਸਪੀ ਫਿਰੋਜ਼ਪੁਰ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ । ਇਸੇ ਕੜੀ ਦੇ ਤਹਿਤ ਅੱਜ ਸ਼ਾਮ ਕਰੀਬ ਅੱਠ ਵਜੇ ਫਿਰੋਜ਼ਪੁਰ ਸ਼ਹਿਰ ਦੇ ਮੇਨ ਬਾਜ਼ਾਰ ਦਿੱਲੀ ਗੇਟ, ਬਾਂਸਾਂ ਵਾਲਾ ਬਾਜ਼ਾਰ , ਨਮਕ ਮੰਡੀ , ਆਰੀਆ ਸਮਾਜ ਚੌਕ ਵਿਚ ਪੈਦਲ ਹੀ ਗੇੜਾ ਕੱਢਿਆ ਅਤੇ ਜਿਨ੍ਹਾਂ ਲੋਕਾਂ ਨੇ ਮਾਸਕ ਨਹੀਂ ਲਗਾਇਆ ਸੀ।
ਉਨ੍ਹਾਂ ਨੂੰ ਮਾਸਕ ਵੀ ਵੰਡੇ ਅਤੇ ਕੁਝ ਦਾ ਚਲਾਨ ਵੀ ਕੀਤਾ ਗਿਆ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਐੱਸਐੱਸਪੀ ਨੇ ਸਖ਼ਤੀ ਵੀ ਦਿਖਾਈ ਤੇ ਇਸ ਸਬੰਧ ਵਿਚ 6 ਅਲੱਗ ਅਲੱਗ ਐਫਆਈਆਰ ਵੀ ਦਰਜ ਕੀਤੀਆਂ ਗਈਆਂ। ਐੱਸਐੱਸਪੀ ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਨੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਉਨ੍ਹਾਂ ਨੇ ਖੁਦ ਫਾਸਟ ਫੂਡ ਵਾਲੀਆਂ ਦੁਕਾਨਾਂ ਤੇ ਜਾ ਕੇ ਅੰਦਰ ਦੇ ਹਾਲਾਤਾਂ ਦਾ ਵੀ ਜਾਇਜ਼ਾ ਲਿਆ ਕੀ ਕੋਰੋਨਾ ਦੀ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ ।
ਭਾਗੀਰਥ ਮੀਨਾ ਨੇ ਕਿਹਾ ਕਿ ਕਾਨੂੰਨਾਂ ਦੀ ਦੂਜੀ ਲਹਿਰ ਬਹੁਤ ਖਤਰਨਾਕ ਹੈ ਅਤੇ ਸਭ ਨੂੰ ਇਸ ਤੋਂ ਬਚਣ ਦੀ ਲੋੜ ਹੈ ਇਸ ਬਿਮਾਰੀ ਤੋਂ ਤਾਂ ਹੀ ਬਚਿਆ ਜਾ ਸਕਦਾ ਹੈ ਜਦ ਅਸੀਂ ਨਿਯਮਾਂ ਦੀ ਪਾਲਣਾ ਕਰਾਂਗੇ ਅਤੇ ਮਾਸਕ ਲਗਾ ਕੇ ਰੱਖਾਂਗੇ ਅਤੇ ਸਮਾਜਕ ਦੂਰੀ ਬਣਾ ਕੇ ਰੱਖਾਂਗੇ ਇਸ ਬਿਮਾਰੀ ਤੋਂ ਬਚਣ ਲਈ ਸਭ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਹੀ ਇਸ ਭਿਆਨਕ ਬੀਮਾਰੀ ਨਾਲ ਲੜਿਆ ਜਾ ਸਕਦਾ ਹੈ।