ਬਠਿੰਡਾ (ਜਸਵੀਰ ਔਲਖ): ਬਠਿੰਡਾ-ਮਾਨਸਾ ਰੋਡ ’ਤੇ ਮਹਿੰਦਰਾ ਸ਼ੋਅ ਰੂਮ ’ਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ ਆਸ ਪਾਸ ਦੇ ਲੋਕਾਂ ਵਿਚ ਹਫੜਾ ਦਫੜੀ ਮੱਚ ਗਈ ਅਤੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬਿ੍ਗੇਡ ਵਿਭਾਗ ਦੇ ਮੁਲਾਜ਼ਮਾਂ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਇਸ ਅੱਗ ਨੂੰ ਬੁਝਾਉਣ ਵਿਚ ਜੁਟ ਗਈਆਂ।
ਫਾਇਰ ਬਿ੍ਰਗੇਡ ਮੁਲਾਜ਼ਮਾਂ ਅਨੁਸਾਰ ਸਵੇਰ ਦੇ 5:30 ਵਜੇ ਉਨਾਂ ਨੂੰ ਮਹਿੰਦਰਾ ਸ਼ੋਅ ਰੂਮ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਉਨ੍ਹਾਂ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਮੁਲਾਜ਼ਮ ਇਸ ਅੱਗ ਨੂੰ ਬੁਝਾਉਣ ਲਈ ਪੂਰੀ ਮੁਸ਼ੱਕਤ ਕਰ ਰਹੇ ਹਨ। ਅੱਗ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਬਹੁਤ ਜ਼ਿਆਦਾ ਨੁਕਸਾਨ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ ਪਰ ਅਜੇ ਤੱਕ ਪੂਰੇ ਨੁਕਸਾਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਭਿਆਨਕ ਅੱਗ ਦੇ ਨਾਲ ਕਾਫ਼ੀ ਗੱਡੀਆਂ ਦੇ ਸੜ ਕੇ ਸੁਆਹ ਹੋਣ ਦੀ ਸੂਚਨਾ ਮਿਲ ਰਹੀ ਹੈ। ਇਸ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਬਾਰੇ ਦੱਸਿਆ ਜਾ ਰਿਹਾ ਹੈ ਪਰ ਇਸ ਦਾ ਪਤਾ ਫਿਰ ਲਗਾਇਆ ਜਾਵੇਗਾ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ।