ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਖ਼ਿਲਾਫ਼ ਜਾਰੀ ਲੜਾਈ ’ਚ ਫਰੰਟ ਲਾਈਨ ’ਤੇ ਤਾਇਨਾਤ ਨਰਸਾਂ ਦਾ ਧੰਨਵਾਦ ਕਰਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਸਿਹਤਮੰਦ ਭਾਰਤ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਉੱਤਮ ਹੈ। ਮੋਦੀ ਨੇ ਅੰਤਰਰਾਸ਼ਟਰੀ ਨਰਸ ਦਿਹਾੜੇ ਮੌਕੇ ਟਵੀਟ ਕਰਕੇ ਕਿਹਾ ਕਿ ਅੰਤਰਰਾਸ਼ਟਰੀ ਨਰਸ ਦਿਹਾੜਾ ਕੋਵਿਡ-19 ਖ਼ਿਲਾਫ਼ ਫਰੰਟ ਲਾਈਨ ’ਤੇ ਤਾਇਨਾਤ ਸਖ਼ਤ ਮਿਹਨਤ ਕਰਨ ਵਾਲੀਆਂ ਦੇਸ਼ ਦੀਆਂ ਨਰਸਾਂ ਦਾ ਧੰਨਵਾਦ ਕਰਨ ਦਾ ਦਿਨ ਹੈ।
ਇਕ ਸਿਹਤਮੰਦ ਭਾਰਤ ਪ੍ਰਤੀ ਉਨ੍ਹਾਂ ਦਾ ਕਰਤਵ, ਜਜ਼ਬਾ ਅਤੇ ਵਚਨਬੱਧਤਾ ਉੱਤਮ ਹੈ। ਦੱਸ ਦੇਈਏ ਕਿ ਸਮਾਜ ਸੁਧਾਰਕ ਅਤੇ ਆਧੁਨਿਕ ਨਰਸਿੰਗ ਸੇਵਾ ਦੀ ਸ਼ੁਰੂਆਤ ਕਰਨ ਵਾਲੀ ਫਲੋਰੈਂਸ ਨਾਈਟਿੰਗੇਲ ਦੇ ਜਨਮਦਿਨ ’ਤੇ ਹਰ ਸਾਲ ਦੁਨੀਆ ਭਰ ’ਚ 12 ਮਈ ਨੂੰ ਅੰਤਰਰਾਸ਼ਟਰੀ ਨਰਸਿੰਗ ਦਿਹਾੜਾ ਮਨਾਇਆ ਜਾਂਦਾ ਹੈ।