ਜਲੰਧਰ : ਸ਼ਹਿਰ ਦੇ ਰਾਮਾਮੰਡੀ ਥਾਣਾ ਇਲਾਕੇ ਤਹਿਤ ਆਉਂਦੇ ਉਪਕਾਰ ਨਗਰ ‘ਚ ਸੈਲੂਨ ਮਾਲਕ ਪਤੀ ਤੇ ਪਤਨੀ ਨੇ ਸ਼ਨਿਚਰਵਾਰ ਨੂੰ ਆਤਮਹੱਤਿਆ ਕਰ ਲਈ। ਮ੍ਰਿਤਕਾਂ ਦੀ ਪਛਾਣ ਰਾਧਾ ਤੇ ਸਾਗਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੋਵਾਂ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

ਘਟਨਾ ਤੋਂ ਬਾਅਦ ਮੌਕੇ ‘ਤੇ ਪੁੱਜੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਕ-ਦੂਸਰੇ ‘ਤੇ ਜ਼ਹਿਰ ਦੇ ਕੇ ਜਾਨ ਲੈਣ ਦਾ ਦੋਸ਼ ਵੀ ਲਗਾਇਆ। ਮ੍ਰਿਤਕ ਸਾਗਰ ਦੀ ਮਾਂ ਸੁਨੀਤਾ ਦੇਵੀ ਨੇ ਕਿਹਾ ਕਿ ਮੇਰੇ ਪੁੱਤਰ ਦੇ ਸਹੁਰੇ ਵਾਲੇ ਉਸ ਨੂੰ ਤੰਗ ਕਰਦੇ ਸਨ ਜਿਸ ਕਾਰਨ ਦੋਵਾਂ ਨੇ ਜ਼ਹਿਰ ਖਾ ਕੇ ਜਾਨ ਦੇ ਦਿੱਤੀ। ਉੱਥੇ ਹੀ ਇਸ ਦੋਸ਼ ਤੋਂ ਬਾਅਦ ਮੌਕੇ ‘ਤੇ ਕਾਫੀ ਦੇਰ ਤਕ ਹੰਗਾਮੇ ਦਾ ਮਾਹੌਲ ਬਣਿਆ ਰਿਹਾ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਜਾਂਚ ਦੌਰਾਨ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *