ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਦਿੱਤਾ ਵੱਡਾ ਤੋਹਫਾ: ਸਿਮਰਤ ਧਾਲੀਵਾਲ

ਰਾਮਾਂ ਮੰਡੀ, 28 ਮਈ (ਪਰਮਜੀਤ ਲਹਿਰੀ): ਪੰਜਾਬ ਸਰਕਾਰ ਦੁਆਰਾ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਸਤੀ ਕਰਕੇ ਜੋ ਵੱਡਾ ਤੋਹਫਾ ਦਿੱਤਾ ਹੈ, ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਉਪ ਪ੍ਰਧਾਨ ਅਤੇ ਐਟੀਨਾਰਕੋਟਿਕ ਸੈਲ ਬਠਿੰਡਾ ਦੀ ਚੇਅਰਪਰਸਨ ਸ਼੍ਰੀਮਤੀ ਸਿਮਰਤ ਕੌਰ ਧਾਲੀਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਸਿਮਰਤ ਕੌਰ ਧਾਲੀਵਾਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਫੈਸਲੇ ਸੁਣਾਏ ਹਨ। ਅੱਜ ਵੀ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਜਲੀ ਸਸਤੀ ਕੀਤੀ ਗਈ ਹੈ, ਇਸ ਨਾਲ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੁਆਰਾ ਕੀਤੇ ਗਏ ਫੈਸਲੇ ਅਨੁਸਾਰ ਬਿਜਲੀ ਦੀਆਂ ਕੀਮਤਾਂ ਵਿਚ 50 ਪੈਸੇ ਤੋਂ ਲੈ ਕੇ 1 ਰੁਪਏ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਜਿਸ ਨਾਲ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ।

Leave a Reply

Your email address will not be published. Required fields are marked *