ਬਠਿੰਡਾ : ਸੀ. ਆਈ. ਏ.-2 ਵੱਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ ਕਰਕੇ ਚਾਰ ਔਰਤਾਂ ਸਮੇਤ 11 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਪੁਲਸ ਵੱਲੋਂ ਅੱਠ ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਲੋਟ ਰਿੰਗ ਰੋਡ ’ਤੇ ਇਕ ਹੋਟਲ ਵਿਚ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਹੈ । ਸੂਚਨਾ ਦੇ ਆਧਾਰ ’ਤੇ ਸੀ. ਆਈ. ਏ.-2 ਦੇ ਇੰਸਪੈਕਟਰ ਜਸਵੀਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਹੋਟਲ ਵਿਖੇ ਛਾਪੇਮਾਰੀ ਕੀਤੀ ਗਈ।

ਇਸ ਦੌਰਾਨ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬਠਿੰਡਾ, ਅਮਨਦੀਪ ਸਿੰਘ ਵਾਸੀ ਜਗ੍ਹਾ ਰਾਮ ਤੀਰਥ, ਕੌਰਜੀਤ ਸਿੰਘ ਵਾਸੀ ਚੁੱਘੇ ਖੁਰਦ, ਗਰੋਵਰ ਵਾਸੀ ਸਿਰਸਾ, ਪ੍ਰਵੀਨ ਸ਼ਰਮਾ ਵਾਸੀ ਬਠਿੰਡਾ, ਬਿੰਦਰ ਕੌਰ ਵਾਸੀ ਜਗ੍ਹਾ ਰਾਮ ਤੀਰਥ, ਮਨਪ੍ਰੀਤ ਕੌਰ ਵਸੀ ਬੈਂਕ ਕਾਲੋਨੀ, ਸੰਦੀਪ ਕੌਰ ਵਾਸੀ ਬਾਜਕ ਨੂੰ ਇਤਰਾਜ਼ਯੋਗ ਹਾਲਤ ਵਿਚ ਗ੍ਰਿਫ਼ਤਾਰ ਕਰ ਲਿਆ, ਜਦਕਿ ਕਪਿਲ ਕੁਮਾਰ ਵਾਸੀ ਬਠਿੰਡਾ, ਗਗਨ ਵਾਸੀ ਬਠਿੰਡਾ ਅਤੇ ਅਸ਼ਵਨੀ ਵਾਸੀ ਭੱਟੀ ਰੋਡ ਪੁਲਸ ਦੇ ਹੱਥ ਨਹੀਂ ਲੱਗ ਸਕੇ।

ਡੀ. ਐੱਸ. ਪੀ. ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਉਕਤ ਹੋਟਲ ਦੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਪੁਲਸ ਵੱਲੋਂ ਉਕਤ ਹੋਟਲ ’ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਇਮੋਰਲ ਟ੍ਰੈਫਿਕ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *