ਜੀਤਮਹਿੰਦਰ ਸਿੱਧੂ ਨੂੰ ਐਮ.ਐਲ.ਏ ਬਨਾਉਣ ਲਈ ਵਰਕਰ ਪੱਬਾ ਭਾਰ : ਸੁਖਵੰਤ ਕਾਲਾ, ਹਰਜਿੰਦਰ ਹੈਪੀ

ਰਾਮਾਂ ਮੰਡੀ, 31 ਮਈ (ਲਹਿਰੀ) : 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਵਿਸ਼ੇਸ਼ ਅਗਵਾਈ ਹੇਠ ਪੰਜਾਬ ਵਿਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣੇਗੀਂ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਹਲਕਾ ਪ੍ਰਧਾਨ ਅਤੇ ਸੀਨੀਅਰ ਯੂਥ ਲੀਡਰ ਸੁਖਵੰਤ ਸਿੰਘ ਕਾਲਾ ਅਤੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਸੀਨੀਅਰ ਲੀਡਰ ਹਰਜਿੰਦਰ ਸਿੰਘ ਹੈਪੀ ਖੋਸਾ ਨੇ ਸਾਂਝੇ ਰੂਪ ਵਿਚ ਕੀਤਾ | ਸੁਖਵੰਤ ਸਿੰਘ ਕਾਲਾ ਅਤੇ ਹਰਜਿੰਦਰ ਸਿੰਘ ਹੈਪੀ ਖੋਸਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਹਲਕਾ ਤਲਵੰਡੀ ਸਾਬੋ ਵਿਚ ਜੋ ਵਿਕਾਸ ਦੇ ਕੰਮ ਅਕਾਲੀ ਦਲ ਸਰਕਾਰ ਸਮੇਂ ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਤਲਵੰਡੀ ਸਾਬੋ ਦੁਆਰਾ ਕਰਵਾਏ ਗਏ ਸਨ, ਉਨ੍ਹਾਂ ਕੰਮ ਕਾਂਗਰਸ ਸਰਕਾਰ ਦੁਆਰਾ ਨਹੀਂ ਕਰਵਾਇਆ ਜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਅੱਜ ਵੀ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ ਹਲਕਾ ਤਲਵੰਡੀ ਸਾਬੋ ਤੋਂ ਲੋਕਾ ਦੇ ਹਰਮਨ ਪਿਆਰੇ ਲੀਡਰ ਸਰਦਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਦੁਬਾਰਾ ਐਮ.ਐਲ.ਏ ਬਨਾਉਣ ਲਈ ਵਰਕਰ ਪੱਭਾ ਭਾਰ ਹਨ | ਸੁਖਵੀਰ ਸਿੰਘ ਬਾਦਲ ਦੁਆਰਾ ਜੀਤਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ |

ਜੀਤਮਹਿੰਦਰ ਸਿੰਘ ਸਿੱਧੂ ਹੀ ਇਕ ਅਜਿਹੇ ਲੀਡਰ ਹਨ, ਜਿਨ੍ਹਾਂ ਹਮੇਸ਼ਾ ਹੀ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਸਮਝਦੇ ਹੋਏ ਉਨ੍ਹਾਂ ਦਾ ਅਕਾਲੀ ਦਲ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਹੱਲ ਕਰਵਾਇਆ | ਲੋਕ ਅੱਜ ਵੀ ਜੀਤਮਹਿੰਦਰ ਸਿੰਘ ਸਿੱਧੂ ਨੂੰ ਹਲਕਾ ਤਲਵੰਡੀ ਸਾਬੋ ਦਾ ਵਿਧਾਇਕ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ | ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਵਰਕਰਾਂ ਦੁਆਰਾ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ, ਜੀਤਮਹਿੰਦਰ ਸਿੰਘ ਸਿੱਧੂ ਜਲਦੀ ਹੀ ਹਲਕੇ ਦੇ ਲੋਕਾਂ ਨਾਲ ਕੁਝ ਹੀ ਦਿਨਾਂ ਦੇ ਅੰਦਰ ਰੂ ਬ ਰੂ ਹੋ ਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣਗੇਂ ਅਤੇ ਉਨ੍ਹਾਂ ਦਾ ਹੱਲ ਕਰਨਗੇਂ | ਸੁਖਵੰਤ ਸਿੰਘ ਕਾਲਾ ਅਤੇ ਹਰਜਿੰਦਰ ਸਿੰਘ ਹੈਪੀ ਖੋਸ਼ਾ ਨੇ ਕਿਹਾ ਕਿ ਪਵਿੱਤਰ ਸ਼੍ਰੀ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਸੱਤਾ ਹਾਸਿਲ ਕਰਨ ਵਾਲੀ ਕੈਪਟਨ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ, ਜਦਕਿ ਹੁਣ ਕੈਪਟਨ ਸਰਕਾਰ ਤੋਂ ਪੰਜਾਬ ਦੇ ਲੋਕ ਹੀ ਨਹੀਂ ਬਲਕਿ ਕਾਂਗਰਸ ਪਾਰਟੀ ਦੇ ਅਨੇਕਾ ਮੰਤਰੀ, ਵਿਧਾਇਕ ਅਤੇ ਹੋਰ ਅਹੁੱਦੇਦਾਰ ਨਾਰਾਜ ਹਨ ਅਤੇ ਕਾਂਗਰਸ ਦੇ ਡੁੱਬਦੇ ਬੇੜੇ ਨੂੰ ਕੋਈ ਨਹੀਂ ਬਚਾ ਸਕਦਾ | ਸੁਖਵੰਤ ਸਿੰਘ ਕਾਲਾ ਅਤੇ ਹਰਜਿੰਦਰ ਸਿੰਘ ਹੈਪੀ ਖੋਸ਼ਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਨੇ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ |

Leave a Reply

Your email address will not be published. Required fields are marked *