ਰਾਮਾਂ ਮੰਡੀ, 5 ਜੂਨ (ਪਰਮਜੀਤ ਲਹਿਰੀ)-ਪਿੰਡ ਰਾਮਾਂ ਵਿੱਚ ਜੀਉ ਮੋਬਾਇਲ ਕੰਪਨੀ ਦਾ ਟਾਵਰ ਲਗਾਉਣ ਤੋਂ ਭੜਕੇ ਪਿੰਡ ਵਾਸੀਆਂ ਨੇ ਕੰਪਨੀ ਅਤੇ ਠੇਕੇਦਾਰ ਖਿਲਾਫ਼ ਨਆਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਿੰਡ ਰਾਮਾਂ ਦੇ ਕੌਂਸਲਰ ਸਰਬਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਆਬਾਦੀ ਵਾਲੀ ਜਗ੍ਹਾ ਵਿੱਚ ਮੋਬਾਇਲ ਕੰਪਨੀ ਵੱਲੋਂ 5ਜੀ ਦਾ ਟਾਵਰ ਲਗਾਉਣ ਦਾ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਰਾਮਾਂ ਪੁਲਿਸ ਨੂੰ ਦਿੱਤੀ ਦਰਖ਼ਾਸਤ ਵਿੱਚ ਪਿੰਡ ਵਾਸੀਆਂ ਨੇ ਦੱਸਿਆ ਕਿ 5ਜੀ ਮੋਬਾਇਲ ਕੰਪਨੀ ਦੇ ਟਾਵਰ ਵਿੱਚੋਂ ਨਿਕਲਣ ਵਾਲੀਆਂ ਤਿਰੰਗਾਂ ਨਾਲ ਮਨੱਖੀ ਸਿਹਤ ਤੇ ਬਹੁਤ ਜ਼ਿਆਦਾ ਮਾੜਾ ਅਸਰ ਪਵੇਗਾ। ਕਿਸਾਨ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਕੰਪਨੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਵਿੱਚ ਜੀਉ ਕੰਪਨੀ ਦਾ ਟਾਵਰ ਨਹੀਂ ਲੱਗਣ ਦਿੱਤਾ ਜਾਵੇਗਾ, ਜਥੇਬੰਦੀ ਵੱਲੋਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਹਰਦੀਪ ਸਿੰਘ ਗਿੱਲ ਪ੍ਰਧਾਨ, ਬਲਵਿੰਦਰ ਸਿੰਘ ਵੜਿੰਗ, ਅਵਤਾਰ ਸਿੰਘ ਗਿੱਲ, ਸੁਖਪਾਲ ਸਿੰਘ ਗਿੱਲ, ਹਰਜਿੰਦਰ ਸਿੰਘ, ਰੂੜਾ ਸਿੰਘ, ਨੈਬ ਸਿੰਘ, ਪ੍ਰਗਟ ਸਿੰਘ, ਸੁਖਵੀਰ ਸਿੰਘ, ਜਸ੍ਰਪੀਤ ਸਿੰਘ, ਅਮਨਿੰਦਰ ਸਿੰਘ, ਗੁਰਚਰਨ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਬਲਕਰਨ ਸਿੰਘ ਆਦਿ ਹਾਜ਼ਰ ਸਨ।