ਰਾਮਾਂ ਮੰਡੀ, 5 ਜੂਨ (ਪਰਮਜੀਤ ਲਹਿਰੀ) : ਸਰਕਾਰਾਂ ਵਲੋਂ ਕਰੋਨਾ ਮਹਾਂਮਾਰੀ ਬਿਮਾਰੀ ਨੂੰ ਕਾਬੂ ਕਰਨ ਲਈ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਭਿਆਨਕ ਬਿਮਾਰੀ ਨੂੰ ਕਾਬੂ ਕਰਨ ਲਈ ਸਭ ਨੂੰ ਕਰੋਨਾ ਵੈਕਸੀਨ ਲਗਵਾਉਣੀ ਬਹੁਤ ਜਰੂਰੀ ਹੈ। ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਰਾਮਾਂ ਮੰਡੀ ਦੇ ਉਘੇ ਸਮਾਜਸੇਵੀ ਆਗੂ ਅਸ਼ੋਕ ਕੁਮਾਰ ਮਿੱਤਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਇਸ ਬਿਮਾਰੀ ਤੋਂ ਬਚਣ ਲਈ ਕਰੋਨਾ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨੋਜਵਾਨ ਪੀੜ੍ਹੀ ਨੂੰ ਕਿਹਾ ਕਿ ਕੋਰੋਨਾ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਮਨ ਵਿਚੋਂ ਡਰ ਕੱਢ ਕੇ ਵੈਕਸੀਨ ਦੀਆਂ ਦੋ ਡੋਜਾਂ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਹਰ ਇਕ ਵਿਅਕਤੀ ਨੂੰ ਮਾਸਕ ਪਹਿਨ ਕੇ ਰੱਖਣਾ ਚਾਹੀਦਾ ਹੈ, ਸੋਸ਼ਲ ਡਿਸਟੈਂਸ ਬਣਾ ਕੇ ਰੱਖਾਂਗੇਂ ਤਾਂ ਹੀ ਅਸੀਂ ਹੁਣ ਅਤੇ ਆਉਂਦੇ ਸਮੇਂ ਵਿਚ ਕਰੋਨਾਂ ਮਹਾਂਮਾਰੀ ਤੋਂ ਬਚ ਸਕਾਂਗੇਂ।