ਅੰਮ੍ਰਿਤਸਰ, 6 ਜੂਨ, 2021: ਅਪਰੇਸ਼ਨ ਬਲੂ ਸਟਾਰ ਜਿਸਨੂੰ ਤੀਜਾ ਘੱਲੂਘਾਰਾ ਕਿਹਾ ਜਾਂਦਾ ਹੈ, ਦੀ ਵਰ੍ਹੇਗੰਢ ’ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ।
ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਤੇ ਹੋਰ ਸ਼ਹੀਦਾਂ ਨਮਿਤ ਅਰਦਾਸ ਕੀਤੀ ਗਈ।
ਇਸ ਮੌਕੇ ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। 
ਯਾਦ ਰਹੇ ਕਿ ਜੂਨ 1984 ਵਿਚ ਜਨਰਲ ਕੁਲਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਭਾਰਤੀ ਫੌਜ ਨੇ ਟੈਂਕਾਂ ਤੇ ਗੋਪਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ’ਤੇਹਮਲਾਕਰ   ਕੇ ਇਸਨੂੰ ਢਹਿ ਢੇਰੀ ਕਰ ਦਿੱਤਾ ਸੀ। ਇਸ ਹਮਲੇ ਵਿਚ ਤਕਰੀਬਨ 800 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।

Leave a Reply

Your email address will not be published. Required fields are marked *