ਰਾਮਾਂ ਮੰਡੀ, 10 ਜੂਨ (ਪਰਮਜੀਤ ਲਹਿਰੀ)-ਸਿਹਤ ਵਿਭਾਗ ਦੀ ਟੀਮ ਵੱਲੋਂ ਡਾ.ਦਰਸ਼ਨ ਕੌਰ ਸੀਨੀਅਰ ਮੈਡੀਕਲ ਅਫਸਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਕਰਮਚਾਰੀਆਂ ਨੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਫੈਲਣ ਦੇ ਕਾਰਨ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ। ਕੈਂਪ ਦੌਰਾਨ ਲੋਕਾਂ ਨੂੰ ਜਾਗਰੁਕਤਾ ਪੰਫਲੇਟ ਵੰਡੇ ਗਏ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ਼ ਰਾਜਵਿੰਦਰ ਸਿੰਘ ਪੱਕਾ ਕਲਾਂ ਅਤੇ ਵਕੀਲ ਸਿੰਘ ਢਿੱਲੋਂ, ਮੱਖਣ ਸਿੰਘ ਆਦਿ ਹਾਜ਼ਰ ਸਨ।