ਅਮਰੀਕੀ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਅੱਜ ਯੂੁਰਪੀਅਨ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਾਬਕਾ ਅਮਰੀਕੀ ਸਦਰ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਗਈ ਵਪਾਰਕ ਜੰਗ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।

ਅਮਰੀਕਾ ਤੇ ਯੂਰਪੀਅਨ ਦੇਸ਼ਾਂ ਵਿਚਕਾਰ ਏਅਰਕਰਾਫਟ ਸਬਸਿਡੀਆਂ ਬਾਰੇ ਪਿਛਲੇ 17 ਸਾਲਾਂ ਤੋਂ ਵਿਵਾਦ ਚੱਲ ਰਿਹਾ ਸੀ। ਬਰੱਸਲਜ਼ ਵਿੱਚ ਯੂਰਪੀਅਨ ਆਗੂਆਂ ਸਣੇ ਨਾਟੋ ਸਿਖਰ ਸੰਮੇਲਨ ਵਿੱਚ ਸ਼ਮੂਲੀਅਤ ਕਰਦਿਆਂ ਬਾਇਡਨ ਨੇ ਕਿਹਾ ਕਿ ਉਹ ਯੂਰਪੀ ਯੂਨੀਅਨ ਤੇ ਨਾਟੋ ਨਾਲ ਚੰਗੇ ਸਬੰਧ ਬਣਾਉਣ ਦੇ ਇਛੁੱਕ ਹਨ ਕਿਉਂਕਿ ਇਹ ਅਮਰੀਕਾ ਦੇ ਹਿੱਤ ਵਿੱਚ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਟਰੰਪ ਨਾਲੋਂ ਬਿਲਕੁਲ ਵੱਖਰੇ ਵਿਚਾਰ ਹਨ। ਉਨ੍ਹਾਂ ਆਖਿਆ, ‘ਮੈਂ ਸੋਚਦਾ ਹਾਂ ਕਿ ਸਾਡੇ ਕੋਲ ਯੂਰਪੀਅਨ ਯੂਨੀਅਨ ਤੇ ਨਾਟੋ ਨਾਲ ਨੇੜੇ ਤੋਂ ਕੰਮ ਕਰਨ ਦੇ ਵਧੀਆ ਮੌਕੇ ਹਨ ਤੇ ਅਸੀਂ ਇਸ ਬਾਰੇ ਚੰਗਾ ਮਹਿਸੂਸ ਕਰ ਰਹੇ ਹਾਂ।’ ਇਸੇ ਦੌਰਾਨ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਤੇ ਉਨ੍ਹਾਂ ਦੇ ਆਸਟ੍ਰੇਲਿਆਈ ਹਮਰੁਤਬਾ ਸਕਾਟ ਮੌਰੀਸਨ ਇੱਕ ਇਤਿਹਾਸਕ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਰਾਜ਼ੀ ਹੋ ਗਏ ਹਨ।

Leave a Reply

Your email address will not be published. Required fields are marked *