ਜ਼ਿਲ੍ਹਾ ਮੋਗਾ ਦੇ ਹਰੇਕ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਦਾ ਪਹਿਲ ਉੱਤੇ ਕਰਵਾਇਆ ਜਾਵੇਗਾ ਟੀਕਾਕਰਨ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਮੋਗਾ, 17 ਜੂਨ 2021 – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹਰੇਕ ਯੋਗ ਜ਼ਿਲ੍ਹਾ ਵਾਸੀ ਜਲਦ ਤੋਂ ਜਲਦ ਟੀਕਾਕਰਨ ਕਰਵਾਇਆ ਜਾਵੇ। ਇਸ ਦਿਸ਼ਾ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਦਾ ਪਹਿਲ ਦੇ ਆਧਾਰ ਉੱਤੇ ਟੀਕਾਕਰਨ ਕਰਵਾਇਆ ਜਾਵੇਗਾ ਕਿਉਂਕਿ ਇਹ ਵਰਗ ਸਾਡੇ ਸਮਾਜ ਦਾ ਸਭ ਤੋਂ ਅਹਿਮ ਹਿੱਸਾ ਹੈ।ਇਹ ਵਿਚਾਰ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਕਿਰਨ ਕੌਰ ਨੇ ਸਥਾਨਕ ਗੁਰੂ ਨਾਨਕ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ ਦੌਰਾਨ ਕੀਤਾ। ਇਸ ਕੈਂਪ ਵਿਚ 45 ਤੋਂ ਵਧੇਰੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਕੈਂਪ ਵਿੱਚ ਟੀਕਾਕਰਨ ਲਈ ਦੋਵੇਂ ਖੁਰਾਕਾਂ ਉਪਲਬਧ ਸਨ। ਜਿਸ ਵਿਅਕਤੀ ਨੂੰ ਜਿਸ ਖੁਰਾਕ ਸੀ ਲੋੜ੍ਹ ਸੀ ਉਹ ਲਗਾਈ ਗਈ।ਰਾਜਕਿਰਨ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਣ ਲਈ ਅਤੇ ਇਸ ਬਿਮਾਰੀ ਨੂੰ ਜ਼ਿਲ੍ਹਾ ਮੋਗਾ ਵਿੱਚੋਂ ਜੜ੍ਹਾਂ ਵਿੱਚੋਂ ਪੁੱਟਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਰੋਜ਼ਾਨਾ ਜ਼ਿਲ੍ਹੇ ਵਿੱਚ ਥਾਂ ਥਾਂ ਉੱਤੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਜਿਸ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ 42 ਨੰਬਰ ਵਾਰਡ ਦੇ ਕੌਂਸਲਰ ਗੌਰਵ ਕੁਮਾਰ (ਗੁੱਡੂ) ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ, ਅਪੰਗ ਸਵੰਗ ਲੋਕ ਮੰਚ ਪੰਜਾਬ ਦੇ ਕੋਆਰਡੀਨੇਟਰ ਸ਼੍ਰੀ ਪ੍ਰੇਮ ਭੂਸ਼ਣ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।