ਕੈਂਪ ‘ਚ 140 ਨਾਗਰਿਕਾਂ ਦੀ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ
ਰਾਮਪੁਰਾ ਫੂਲ, (ਜਸਵੀਰ ਔਲਖ)- ਸਰਕਾਰ ਦੀਆਂ ਗਾਈਡ ਲਾਈਨ ਅਨੁਸਾਰ 18 ਤੋਂ 45 ਸਾਲ ਤੱਕ ਦੇ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਥੀਆਂ ਅਤੇ ਅਤੇ ਇਸ ਤੋਂ ਉਪਰ ਦੇ ਆਮ ਨਾਗਰਿਕਾਂ ਦਾ ਕੋਵਿਡ 19 ਦਾ ਟੀਕਾਕਰਨ ਕੈਂਪ ਰਾਮਪੁਰਾ ਫੂਲ ਦੇ ਗੁਰੂਦੁਆਰਾ ਸਤਿਸੰਗ ਸਭਾ ਵਿਖੇ ਲਗਾਇਆ ਗਿਆ।ਸਵਰਨਕਾਰ ਸੰਘ ਦੇ ਪ੍ਰਧਾਨ ਬ੍ਰਿਰਜਪਾਲ ਸਿੰਘ ਮਿੱਤੂ ਨੇ ਦੱਸਿਆ ਕਿ ਸਿਹਤ ਵਿਭਾਗ ਬਾਲਿਆਵਾਲੀ ਦੇ ਸਹਿਯੋਗ ਨਾਲ ਕੋਰੋਨਾ ਵਾਇਰਸ ਤੋਂ ਬਚਾਓ ਲਈ ਇੰਟਰ ਨੈਸ਼ਨਲ ਵਿਦਿਆਥੀਆਂ, ਸਟੂਡੈਂਟ ਅਤੇ ਆਮ ਨਾਗਰਿਕਾਂ ਦੀ ਵੈਕਸੀਨੇਸ਼ਨ ਕਰਨ ਇਹ ਸਪੈਸ਼ਲ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਹੋਟਲ, ਰੈਸਟੋਰੈਂਟ ਤੇ ਕੰਮ ਕਰਦੇ ਕਾਮੇ, ਆਟੋ ਚਾਲਕ, ਟੈਕਸੀ ਡਰਾਈਵਰ, ਬੱਸ ਡਰਾਈਵਰ ਅਤੇ ਕੰਡਕਟਰ ਵੀ ਇਸ ਕੈਂਪ ਵਿੱਚ ਟੀਕਾਕਰਨ ਕਰਵਾਉਣ ਲਈ ਆਏ।
ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ ਅਤੇ ਡਾ. ਸਤਵੰਤ ਸਿੰਘ ਨੇ ਦੱਸਿਆ ਕਿ ਸਾਰਿਆਂ ਨੂੰ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ। ਆਪਣੇ ਫਰਜ਼ ਨੂੰ ਸਮਝਦੇ ਹੋਏ ਹਰ 18 ਸਾਲ ਤੋਂ ਉੱਪਰ ਦੇ ਸਾਰੇ ਨਾਗਰਿਕ ਟੀਕਾ ਲਗਵਾਉਣ, ਜਿਸ ਨਾਲ ਕੋਰੋਨਾ ਵਾਇਰਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ।ਇਸ ਮੌਕੇ ਸਿਹਤ ਬਲਾਕ ਬਾਲਿਆਵਾਲੀ ਦੇ ਐਸ ਐਮ ਓ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਬਾਲਿਆਵਾਲੀ ਵਿੱਖੇ ਹਫ਼ਤੇ ਦੇ ਸਾਰੇ ਦਿਨ ਕੋਵਿਡ 19 ਤੋਂ ਬਚਾਓ ਲਈ ਟੀਕੇ ਲਗਾਏ ਜਾ ਰਹੇ ਹਨ। ਇਹ ਟੀਕਾ ਬਿਲਕੁੱਲ ਮੁਫ਼ਤ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਸਿਹਤ ਵਿਭਾਗ ਦੀ ਸਮੂਹ ਟੀਮ, ਸਵਰਨਕਾਰ ਸੰਘ ਦੇ ਸੈਕਟਰੀ ਦਰਸ਼ਨ ਸਿੰਘ, ਮਨਜੀਤ ਸਿੰਘ, ਸੁਰਿੰਦਰ ਜੌੜਾ, ਅਜੀਤਪਾਲ ਜੌੜਾ, ਲਖਵਿੰਦਰ ਲੱਖੀ, ਮਨਪ੍ਰੀਤ ਸਿੰਘ ਮਿੰਟਾ, ਅਵਤਾਰ ਸਿੰਘ, ਗੁਰਦੀਪ ਸਿੰਘ, ਚਰਨਜੀਤ ਸਿੰਘ ਮਿੱਤੂ, ਲੈਪਸੀ ਜੌੜਾ ਰਣਜੀਤ ਸਿੰਘ ਆਦਿ ਨੇ ਇਸ ਕੈਂਪ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਹਿਯੋਗ ਦਿੱਤਾ।