ਰਾਮਾਂ ਮੰਡੀ, 20 ਜੂਨ (ਪਰਮਜੀਤ ਲਹਿਰੀ)- ਰਾਮਾਂ ਮੰਡੀ ਅਧੀਨ ਪੈਂਦੇ ਪਿੰਡ ਜੱਜ਼ਲ, ਲਾਲੇਆਣਾ, ਗਿਆਨਾ ਅਤੇ ਸੇਖੂ ਵਿਖੇ ਹਲਕਾ ਤਲਵੰਡੀ ਸਾਬੋਂ ਕਾਂਗਰਸ ਦੇ ਮੁੱਖ ਸੇਵਾਦਾਰ ਅਤੇ ਲੋਕਾਂ ਦੇ ਹਰਮਨ ਪਿਆਰੇ ਆਗੂ ਖੁਸ਼ਬਾਜ ਸਿੰਘ ਜਟਾਣਾ ਨੇ 1 ਕਰੋੜ 5 ਲੱਖ ਦੀ ਲਾਗਤ ਨਾਲ ਪਿੰਡਾਂ ਦੀਆਂ ਫਿਰਨੀਆਂ ਅਤੇ ਸੜ੍ਹਕਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡਾਂ ਦਾ ਦੌਰੇ ਕਰਕੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ ਅਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਖੁਸ਼ਬਾਜ ਜਟਾਣਾ ਨੇ ਕਿਹਾ ਕਿ ਪੰਜਾਬ ਸਰਾਕਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ਼ਾ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਪਿੰਡ ਵਿਕਾਸ ਕਾਰਜ਼ ਜਾਰੀ ਰਹਿਣਗੇ। ਉਨ੍ਹਾਂ ਨੇ ਸੜ੍ਹਕਾਂ ਦੀ ਮੁਰੰਮਤ ਹੋਣ ਨਾਲ ਸੜ੍ਹਕ ਹਾਦਸਿਆਂ ਵਿੱਚ ਕਮੀ ਆਵੇਗੀ ਅਤੇ ਪਿੰਡ ਵਾਸੀਆਂ ਨੂੰ ਰਾਹਤ ਮਿਲੇਗੀ।
ਜਟਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪਿੰਡਾਂ ਦੀ ਨੁਹਾਰ ਬਦਲੀ ਹੈ ਅਤੇ ਪੰਜਾਬ ਦੀ ਇੱਕ ਵੱਖਰੀ ਪਹਿਚਾਣ ਬਣੀ ਹੈ। ਇਸ ਮੌਕੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ ਲੱਕੀ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ, ਸੀਨੀਅਰ ਕਾਂਗਰਸੀ ਲੀਡਰ ਦਰਸ਼ਨ ਸਿੰਘ ਸੰਧੂ, ਸਰਪੰਚ ਗੁਰਚੇਤ ਸਿੰਘ ਸੇਖੂ, ਚੇਅਰਮੈਨ ਸੁਖਜੀਤ ਸਿੰਘ ਬੰਟੀ, ਡਾ.ਗੁਰਚਰਨ ਸਿੰਘ ਸੇਖੂ, ਸਰਪੰਚ ਗੁਰਸ਼ਰਨ ਸਿੰਘ ਜੱਜਲ, ਸਰਪੰਚ ਬਲਵਿੰਦਰ ਸਿੰਘ ਮਲਕਾਣਾ, ਸਰਪੰਚ ਹਰਜਿੰਦਰ ਸਿੰਘ ਫੁੱਲੋਖਾਰੀ, ਕੌਂਸਲਰ ਤੇਲੂ ਰਾਮ ਲਹਿਰੀ, ਹਰਤੇਜ਼ ਮੱਲਵਾਲਾ ਬਲਾਕ ਪ੍ਰਧਾਨ, ਖਾਲਸਾ ਤਾਰਾ ਸਿੰਘ ਸੇਖੂ, ਜੀਵਨ ਸਿੰਘ ਸੇਖੂ ਪੰਚਾਇਤ ਸਕੱਤਰ ਅਦਿ ਹਾਜ਼ਰ ਸਨ।