ਪਿੰਡਾਂ ਵਿਚ ਕਾਂਗਰਸ ਪਾਰਟੀ ਨੂੰ ਮਿਲ ਰਿਹੈ ਭਰਵਾ ਹੁੰਗਾਰਾ : ਲਖਵਿੰਦਰ ਲੱਕੀ, ਸਿਮਰਤ ਧਾਲੀਵਾਲ

ਰਾਮਾਂ ਮੰਡੀ, 24 ਜੂਨ (ਪਰਮਜੀਤ ਲਹਿਰੀ) : ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਪੰਜਾਬ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਦੁਆਰਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਮੁੱਖ ਦਾਅਵੇਦਾਰ ਅਤੇ ਹਲਕਾ ਇੰਚਾਰਜ ਸਰਦਾਰ ਖੁਸ਼ਬਾਜ ਸਿੰਘ ਦੇ ਹੱਕ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾਉਣ ਲਈ ਪਿੰਡਾਂ ਵਿਚ ਵਰਕਰਾਂ ਨਾਲ ਨੁੱਕੜ ਮੀਟਿੰਗਾ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਪੰਜਾਬ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਦੱਸਿਆ ਕਿ ਪਿੰਡਾਂ ਵਿਚ ਨੁੱਕੜ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ਅਤੇ ਬੂਥ ਪੱਧਰ ਤੋਂ ਹੀ ਵਰਕਰਾਂ ਨਾਲ ਮੀਟਿੰਗਾਂ ਰਾਹੀਂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤਿੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਵੱਡੀ ਪੱਧਰ ਤੇ ਪਿੰਡਾਂ ਦੇ ਲੋਕ ਵਿਰੋਧੀ ਪਾਰਟੀ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਹੋਣਗੇਂ ਅਤੇ ਪੰਜਾਬ ਵਿਚ ਮੁੜ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।

ਇਸ ਮੌਕੇ ਉਨ੍ਹਾਂ ਨੇ ਕਰੀਬ ਅੱਧੀ ਦਰਜ਼ਨ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਪੰਜਾਬ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਨਿਪਟਾਰਾ ਕੀਤਾ।

Leave a Reply

Your email address will not be published. Required fields are marked *