ਅਕਾਲੀ ਦਲ ਨੇ 10 ਸਾਲ ਸੱਤਾ ਵਿੱਚ ਰਹਿ ਕੇ ਲੋਕਾਂ ਨੂੰ ਲੁੱਟਣ ’ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ-ਖੁਸ਼ਬਾਜ ਜਟਾਣਾ
ਰਾਮਾਂ ਮੰਡੀ, 27 ਜੂਨ (ਪਰਮਜੀਤ) : ਹਲਕਾ ਤਲਵੰਡੀ ਸਾਬੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਮੱਲਵਾਲਾ, ਫੁੱਲੋਖਾਰੀ, ਸੁੱਖਲੱਧੀ, ਮਾਨਵਾਲਾ, ਬੰਗੀਆਂ ਆਦਿ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜ਼ਾ ਦਾ ਜਾਇਜ਼ਾ ਲਿਆ ਅਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਖੁਸ਼ਬਾਜ ਜਟਾਣਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾ ਵਿੱਚ ਦੁਬਾਰਾ ਫੇਰ ਵੱਡੇ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਜਟਾਣਾ ਨੇ ਕਿਹਾ ਅਕਾਲੀ ਦਲ ਦੀਆਂ ਗਲਤ ਨੀਤੀਆਂ ਦੇ ਕਾਰਨ ਪਿੰਡਾਂ ਦੇ ਲੋੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ 10 ਸਾਲ ਸੱਤਾ ਵਿੱਚ ਰਹਿ ਕੇ ਆਮ ਜਨਤਾ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ।
ਇਸ ਮੌਕੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ, ਸੀਨੀਅਰ ਲੀਡਰ ਦਰਸ਼ਨ ਸਿੰਘ ਸੰਧੂ, ਪਿੰਦਰ ਕਣਕਵਾਲ ਯੂਥ ਹਲਕਾ ਪ੍ਰਧਾਨ, ਚੇਅਰਮੈਨ ਸੁਖਜੀਤ ਸਿੰਘ ਬੰਟੀ, ਹਰਤੇਜ਼ ਸਿੰਘ ਮੱਲਵਾਲਾ ਬਲਾਕ ਪ੍ਰਧਾਨ, ਸਰਪੰਚ ਗੁਰਚੇਤ ਸਿੰਘ ਸੇਖੂ, ਸਰਪੰਚ ਰਣਜੀਤ ਸਿੰਘ ਬੰਗੀ ਦੀਪਾ, ਸਰਪੰਚ ਅੰਗਰੇਜ ਸਿੰਘ ਪੱਕਾ ਕਲਾਂ, ਸਰਪੰਚ ਭੋਲਾ ਸਿੰਘ ਸੁੱਖਲੱਧੀ, ਸਰਪੰਚ ਬਲਵਿੰਦਰ ਸਿੰਘ ਮਲਕਾਣਾ, ਸਰਪੰਚ ਗੁਰਸ਼ਰਨ ਸਿੰਘ ਜੱਜ਼ਲ ਆਦਿ ਹਾਜ਼ਰ ਸਨ।