ਕੇਂਦਰ ਦੀ ਮੋਦੀ ਸਰਕਾਰ, ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਕਰੇ ਘੱਟ : ਸਿਮਰਤ ਕੌਰ ਧਾਲੀਵਾਲ
ਰਾਮਾਂ ਮੰਡੀ, 2 ਜੁਲਾਈ (ਪਰਮਜੀਤ ਲਹਿਰੀ) : ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਪੈਟਰੋਲ, ਡੀਜ਼ਲ ਸਮੇਤ ਹੋਰ ਜਰੂਰ ਵਸਤਾਂ ਦੀਆਂ ਕੀਮਤਾਂ ਬੇਤਹਾਸ਼ਾ ਵੱਧ ਰਹੀਆਂ ਹਨ। ਇਸ ਕਾਰਨ ਆਮ ਲੋਕਾਂ ਦਾ ਜੀਣਾ ਮੁਸ਼ਕਲ ਹੋਇਆ ਪਿਆ ਹੈ। ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਕਾਂਗਰਸ ਸਰਕਾਰ ਦੁਆਰਾ ਦਿੱਤੇ ਗਏ ਕੇਂਦਰ ਸਰਕਾਰ ਖਿਲਾਫ਼ ਵਿਚ ਧਰਨੇ ਚ ਸ਼ਿਰਕਤ ਕਰਦਿਆਂ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਪੰਜਾਬ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਵਿਸ਼ੇਸ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹਰ ਵਰਗ ਕੇਂਦਰ ਸਰਕਾਰ ਤੋਂ ਦੁਖੀ ਹੈ। ਇੰਨੀ ਮਹਿੰਗਾਈ ਕਾਰਨ ਆਮ ਇਨਸਾਨ ਨੂੰ ਵੀ ਆਪਦਾ ਗੁਜਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਜਿਸਨੂੰ ਲੈ ਕੇ ਸਮੁੱਚੀ ਕਾਂਗਰਸ ਦੁਆਰਾ ਪੂਰੇ ਪੰਜਾਬ ਅੰਦਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕੇਂਦਰ ਤੋਂ ਮੰਗ ਕੀਤੀ ਕਿ ਪੈਟਰੋਲ ਡੀਜ਼ਲ, ਰਸੋਈ ਗੈਸ ਦੀ ਕੀਮਤ ਘੱਟ ਕੀਤੀ ਜਾਵੇ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ ਜਾਵੇ।