ਜਸਪਾਲ ਬੰਗੀ ਬਲਾਕ ਰਾਮਾਂ ਦੇ ਪ੍ਰਧਾਨ ’ਤੇ ਮਨਜੀਤ ਲਾਲੇਆਣਾ ਹਲਕਾ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 16 ਜੁਲਾਈ (ਪਰਮਜੀਤ ਲਹਿਰੀ) : ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਆਲ ਇੰਡੀਆਂ ਜੱਟ ਮਹਾਂਸਭਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਪੀ ਭਾਕਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਹਰਫੂਲ ਸਿੰਘ ਦੀਪਾ ਬੰਗੀ ਦੇ ਨਜ਼ਦੀਕੀ ਜਸਪਾਲ ਸਿੰਘ ਪਾਲਾ ਬੰਗੀ ਨੂੰ ਬਲਾਕ ਰਾਮਾਂ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਮਨਜੀਤ ਸਿੰਘ ਲਾਲੇਆਣਾ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌੇਕੇ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੱਟ ਮਹਾਂਸਭਾ ਵਿੱਚ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਬਹੁਤ ਵੱਡਾ ਮਾਣ ਬਖਸਦਿਆਂ ਹੈ। ਇਸ ਮੌਕੇ ਬਲਵੀਰ ਸਿੰਘ ਸਿੱਧੂ ਨੇ ਜਸਪਾਲ ਸਿੰਘ ਪਾਲਾ ਬੰਗੀ ਅਤੇ ਮਨਜੀਤ ਸਿੰਘ ਲਾਲੇਆਣਾ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਧਾਈ ਦਿੱਤੀ। ਇਸ ਮੌਕੇ ਨਵ ਨਿਯੁਕਤ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ, ਯੁਵਰਾਜ ਰਣਇੰਦਰ ਸਿੰਘ, ਬਲਵੀਰ ਸਿੰਘ ਸਿੱਧੂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੱਟ ਮਹਾਂਸਭਾ ਵੱਲੋਂ ਜੋ ਉਨ੍ਹਾਂ ਨੂੰ ਜ਼ੁੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਲੀਡਰ ਹਰਫੂਲ ਸਿੰਘ ਬੰਗੀ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *