ਖੁਸ਼ਬਾਜ ਸਿੰਘ ਜਟਾਣਾ ਨੇ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ਤੇ ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ


ਰਾਮਾਂ ਮੰਡੀ, 19 ਜੁਲਾਈ (ਪਰਮਜੀਤ ਲਹਿਰੀ) : ਪੰਜਾਬ ਦੇ ਹਰਮਨ ਪਿਆਰੇ ਕਾਂਗਰਸੀ ਲੀਡਰ ਅਤੇ ਫਿਲਮੀ ਸਿਤਾਰੇ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਦੁਆਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਹੋਣ ਤੇ ਜਿੱਥੇ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਤੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਉਥੇ ਹੀ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਤਲਵੰਡੀ ਸਾਬੋ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮੁੱਖ ਦਾਅਵੇਦਾਰ ਸਰਦਾਰ ਖੁਸਬਾਜ ਸਿੰਘ ਜਟਾਣਾ ਨੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਰਿਹਾਇਸ਼ ਤੇ ਮਿਲ ਕੇ ਵਿਸ਼ੇਸ਼ ਰੂਪ ਵਿਚ ਬੁੱਕਾ ਭੇਂਟ ਕਰਦਿਆਂ ਵਧਾਈ ਦਿੱਤੀ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ ਰੂਪ ਵਿਚ ਮੌਜੂਦ ਸਨ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਨਵਜੋਤ ਸਿੰਘ ਸਿੱਧੂ ਨੂੰ ਜਿੱਥੇ ਵਧਾਈ ਦਿੱਤੀ ਅਤੇ ਉਥੇ ਹੀ ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ਦੀਆਂ ਸਮੱਸਿਆਵਾਂ ਵੀ ਨਵਜੋਤ ਸਿੰਘ ਸਿੱਧੂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਹਲਕਾ ਇੰਚਾਰਜ ਸਰਦਾਰ ਖੁਸਬਾਜ ਸਿੰਘ ਜਟਾਣਾ ਨੇ ਆਪਣੇ ਵਿਚਾਰਾਂ ਵਿਚ ਨਵਜੋਤ ਸਿੰਘ ਸਿੱਧੂ ਦੀ ਇਸ ਨਿਯੁਕਤੀ ਦੀ ਸ਼ਲਾਘਾ ਕੀਤੀ ਅਤੇ ਕਾਂਗਰਸ ਹਾਈ ਕਮਾਨ ਸੁਪਰੀਮੋ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਵੀ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਕੇ ਪੰਜਾਬ ਵਾਸੀਆਂ ਦਾ ਮਾਣ ਵਧਾਇਆ ਹੈ। ਇਨ੍ਹਾਂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਵਿਚ ਇਕ ਨਵੀਂ ਜਾਨ ਪਈ ਹੈ, ਉਹ ਦਿਨ ਦੂਰ ਨਹੀਂ ਜਦੋਂ 2022 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਸੀਟਾਂ ਜਿੱਤ ਕੇ ਮੁੜ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ।

Leave a Reply

Your email address will not be published. Required fields are marked *