ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਲੋਕ ਕਾਂਗਰਸ ਨਾਲ ਜੁੜ ਰਹੇ ਹਨ : ਖੁਸ਼ਬਾਜ ਜਟਾਣਾ
ਰਾਮਾਂ ਮੰਡੀ, (ਪਰਮਜੀਤ ਲਹਿਰੀ)-ਨੇੜਲੇ ਪਿੰਡ ਬਾਘਾ ਵਿਖੇ ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ 30 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜ਼ਿਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਿਰੋਪਾ ਪਾਕੇ ਪਾਰਟੀ ਵਿੱਚ ਜੀ ਆਇਆ ਕਿਹਾ ਅਤੇ ਬਣਦਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜ਼ਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਟਾਣਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਰਿਹਾ, ਜਿਸ ਕਾਰਨ ਵੱਡੀ ਵਿੱਚ ਹਲਕੇ ਦੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਰਣਜੀਤ ਸਿੰਘ ਸੰਧੂ, ਦਰਸ਼ਨ ਸਿੰਘ ਸੰਧੂ, ਹਰਤੇਜ਼ ਸਿੰਘ ਮੱਲਵਾਲਾ ਬਲਾਕ ਪ੍ਰਧਾਨ, ਕ੍ਰਿਸ਼ਨ ਕੁਮਾਰ ਮਿੱਤਲ ਪ੍ਰਧਾਨ ਨਗਰ ਕੌਂਸਲ, ਸਰਬਜੀਤ ਸਿੰਘ ਢਿਲੋ ਮੀਤ ਪ੍ਰਧਾਨ ਨਗਰ ਕੌਂਸਲ ਰਾਮਾਂ, ਕੌਂਸਲਰ ਮਨੋਜ ਸਿੰਗੋ, ਬੰਤਾ ਸਿੰਘ ਚੱਠਾ ਕੌਂਸਲਰ, ਨਰੇਸ਼ ਕੁਮਾਰ ਗੋਇਲ ਇੰਚਾਰਜ ਵਾਰਡ ਨੰਬਰ 11, ਸਰਪੰਚ ਗੁਰਚੇਤ ਸਿੰਘ ਸੇਖੂ, ਸੀਨੀਅਰ ਕਾਂਗਰਸੀ ਲੀਡਰ ਪੱਪੀ ਸ਼ਰਮਾਂ ਬਾਘਾ ਆਦਿ ਹਾਜ਼ਰ ਸਨ।