ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ’ਚ ਨੌਜਵਾਨ ਨਿਭਾਉਣਗੇਂ ਅਹਿਮ ਭੂਮਿਕਾ : ਰਘੂ ਗਰਗ


ਰਾਮਾਂ ਮੰਡੀ, 9 ਅਗਸਤ (ਲਹਿਰੀ) : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਲੋਕਾ ਦੇ ਹਰਮਨ ਪਿਆਰੇ ਲੀਡਰ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਵਿਚ ਨੌਜਵਾਨ ਹੀ ਅਹਿਮ ਭੂਮਿਕਾ ਨਿਭਾਉਣਗੇਂ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਮਾਂ ਮੰਡੀ ਸ਼ਹਿਰੀ ਤੋਂ ਯੂਥ ਪਧਾਨ ਰਘੂ ਗਰਗ ਲਹਿਰੀ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ। ਜਿੰਨ੍ਹਾਂ ਕਰਕੇ ਕਾਂਗਰਸ ਨੂੰ ਹਮੇਸ਼ਾ ਮਜ਼ਬੂਤੀ ਮਿਲੀ ਹੈ। ਇਸ ਲਈ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨੇ ਹਮੇਸ਼ਾ ਮਾਣ ਸਤਿਕਾਰ ਦਿੱਤਾ ਹੈ। ਇਸ ਸੰਦਰਭ ਤਹਿਤ ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੀ ਮਜਬੂਤੀ ਤੇ ਆਗਾਮੀ ਚੋਣਾਂ ਵਿਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਨੂੰ ਵੱਡੀ ਜਿੱਤ ਦਰਜ਼ ਕਰਵਾਉਣ ਲਈ ਯੂਥ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਰਘੂ ਨੰਦਨ ਸ਼ਹਿਰੀ ਪ੍ਰਧਾਨ ਯੂਥ ਕਾਂਗਰਸ ਰਾਮਾਂ ਨੇ ਦੱਸਿਆ ਕਿ ਨੌਜਵਾਨਾ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਗਾਮੀ ਚੋਣਾਂ ਦੀ ਤਿਆਰੀ ਕਰਨ ਅਤੇ ਲੋਕਾਂ ਨਾਲ ਤਾਲਮੇਲ ਕਰਨ ਦੇ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਆਦੇਸ਼ ਦਿੱਤੇ ਜਾ ਰਹੇ ਹਨ। ਇਸ ਦੌਰਾਨ ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਦੁਆਰਾ ਲਗਾਤਾਰ ਨੌਜਵਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਡਰਾਮਿਆ ਤੋਂ ਭਲੀਭਾਂਤ ਜਾਣੂ ਹਨ। ਪੰਜਾਬ ਦੇ ਲੋਕਾਂ ਨੇ ਹੁਣ ਮਣ ਬਣਾ ਲਿਆ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਨਾਉਣ ਲਈ ਨੌਜਵਾਨ ਪੂਰੀ ਤਰ੍ਹਾਂ ਨਾਲ ਤਿਆਰ ਹਨ।

Leave a Reply

Your email address will not be published. Required fields are marked *