ਜਲੰਧਰ ‘ਚ ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਕਾਂਟ੍ਰੈਕਟ ਕਰਮਚਾਰੀਆਂ ਨੇ ਮੁਲਤਵੀ ਮੰਗਾਂ ਨੂੰ ਲੈ ਕੇ ਵਿਧਾਇਕ ਪਰਗਟ ਸਿੰਘ ਦੇ ਘਰ ਦਾ ਅੱਜ ਘਿਰਾਓ ਕੀਤਾ। ਯੂਨੀਅਨ ਦੇ ਪ੍ਰਧਾਨ ਚਾਣਨ ਸਿੰਘ ਨੇ ਕਿਹਾ ਕਿ ਹੜਤਾਲ ਨੂੰ 6 ਦਿਨ ਹੋ ਚੁੱਕੇ ਹਨ ਪਰ ਸਰਕਾਰ ਮੰਗਾਂ ਦਾ ਹੱਲ ਨਹੀਂ ਕੱਢ ਰਹੀ ਹੈ।
ਉਨ੍ਹਾਂ ਨੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਪੱਕੀ ਨੌਕਰੀ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਦੂਜੇ ਪਾਸੇ ਇਸ ਦੌਰਾਨ ਜਮ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਮੰਗ ਪੱਤਰ ਵਿਧਾਇਕ ਪਰਗਟ ਸਿੰਘ ਨੂੰ ਸੌਂਪਿਆ ਹੈ।
ਇਸ ਦੇ ਨਾਲ ਹੀ ਵਿਧਾਇਕ ਪਰਗਟ ਸਿੰਘ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਨੂੰ ਮਿਲਣਗੇ। ਮੁੱਖ ਮੰਤਰੀ ਨਾਲ ਮੁਲਾਜ਼ਮਾਂ ਦੀ ਮੀਟਿੰਗ 14 ਸਤੰਬਰ ਨੂੰ ਹੋਣੀ ਹੈ। ਜੇ ਮੈਨੂੰ ਇਸ ਮੀਟਿੰਗ ਵਿੱਚ ਬੁਲਾਇਆ ਜਾਂਦਾ ਹੈ, ਤਾਂ ਮੈਂ ਤੁਹਾਡੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖਾਂਗਾ ਤਾਂ ਜੋ ਇਹ ਮੁੱਦਾ ਜਲਦੀ ਹੱਲ ਕੀਤਾ ਜਾ ਸਕੇ।