ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *