ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕਰਨਗੇ।
ਇਸ ਪਵਿੱਤਰ ਮੌਕੇ 400 ਰਾਗੀ ਸ਼ਬਦ ਕੀਰਤਨ ਕਰਨਗੇ। ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣਨਗੀਆਂ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਚੱਲ ਰਹੇ ਹਨ। ਪ੍ਰਧਾਨ ਮੰਤਰੀ ਸਕੱਤਰੇਤ ਨੇ ਅੱਜ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।
ਪੀਐੱਮਓ ਨੇ ਦੱਸਿਆ ਕਿ ਇਹ ਪ੍ਰੋਗਰਾਮ ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਦੋ ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਰਾਗੀ ਅਤੇ ਬੱਚੇ ਵੀ ਹਾਜ਼ਰੀ ਭਰਨਗੇ। ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਪੇਸ਼ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਉਤੇ ਪੁੱਜ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਟਵੀਟ ‘ਚ ਮੋਦੀ ਨੇ ਕਿਹਾ ਸੀ, ”ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ 400ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਅਤੇ ਪਛੜੇ ਲੋਕਾਂ ਦੀ ਸੇਵਾ ਕਰਨ ਦੇ ਯਤਨਾਂ ਲਈ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਬੇਇਨਸਾਫ਼ੀ ਤੇ ਜ਼ੁਲਮ ਦੇ ਵਿਰੁੱਧ ਝੁਕਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੀ ਸਰਵਉੱਚ ਕੁਰਬਾਨੀ ਤਾਕਤ ਅਤੇ ਪ੍ਰੇਰਨਾ ਦਿੰਦੀ ਹੈ।

Leave a Reply

Your email address will not be published. Required fields are marked *