- ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ: ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ
ਚੰਡੀਗੜ੍ਹ, 28 ਅਪ੍ਰੈਲ, 2022: ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਹੋਏ ਕਥਿਤ ਪੰਜਾਬ ਵਿਧਾਨ ਸਭਾ ਵਿੱਚ ਹੋਏ ਭਰਤੀ ਘੁਟਾਲੇ ਵਿੱਚ ਸੂਬਾ ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਦੀ ਹੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਪਲੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ ਅਤੇ ਜਲਦੀ ਹੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਿਕਾਇਤ ਦਰਜ ਕਰਵਾਈ ਹੈ।ਕਾਂਗਰਸ ਸਰਕਾਰ ਦੌਰਾਨ ਭਰਤੀ ਕੀਤੇ ਗਏ ਸਾਰੇ ਕਰਮਚਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।