ਮੁਹਾਲੀ : ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਘਿਰੇ ਆਈਏਐਸ ਸੰਜੇ ਪੋਪਲੀ ਦੀ ਤਬੀਅਤ ਖ਼ਰਾਬ ਹੋਣ ਉਤੇ ਵਿਜੀਲੈਂਸ ਦੀ ਟੀਮ ਵੱਲੋਂ ਹਸਪਤਾਲ ਲਿਜਾਇਆ ਗਿਆ। ਜਿਥੇ ਆਈਏਐਸ ਸੰਜੇ ਪੋਪਲੀ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਵੱਲੋਂ ਉਸ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਉਸ ਨੇ ਵਿਜੀਲੈਂਸ ਦੀ ਟੀਮ ਉਤੇ ਬੇਟੇ ਕਾਰਤਿਕ ਪੋਪਲੀ ਦੀ ਹੱਤਿਆ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਦੌਰਾਨ ਉਸ ਨੇ ਕਿਹਾ ਕਿ ਉਹ ਆਪਣੇ ਬੇਟੇ ਕਾਰਤਿਕ ਦੀ ਹੱਤਿਆ ਦ ਚਸ਼ਮਦੀਦ ਗਵਾਹ ਹਾਂ।
ਕਾਬਿਲੇਗੌਰ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਸੰਜੇ ਪੋਪਲੀ ਦੇ ਘਰ ਵਿਜੀਲੈਂਸ ਦੀ ਟੀਮ ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਕਾਰਤਿਕ ਪੋਪਲੀ ਨੇ ਇਹ ਖੌਫਨਕ ਕਦਮ ਚੁੱਕਿਆ। ਜ਼ਿਕਰਯੋਗ ਹੈ ਕਿ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਚੰਡੀਗੜ੍ਹ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਹਫ਼ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਆਈਏਐਸ ਸੰਜੇ ਪੋਪਲੀ ਅਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਸੀ। ਅੱਜ ਉਸ ਦਾ ਰਿਮਾਂਡ ਖ਼ਤਮ ਹੋਣ ਕਾਰਨ ਵਿਜੀਲੈਂਸ ਟੀਮ ਹੋਰ ਪੁੱਛਗਿੱਛ ਲਈ ਉਸ ਦੇ ਘਰ ਪਹੁੰਚੀ ਸੀ।
ਇਸ ਤੋਂ ਪਹਿਲਾਂ ਸੰਜੇ ਪੋਪਲੀ ਦੇ ਪਰਿਵਾਰ ਨੇ ਵਿਜੀਲੈਂਸ ਦੀ ਟੀਮ ਉਤੇ ਦੋਸ਼ ਲਗਾਏ ਗਏ ਸਨ ਕਿ ਉਨ੍ਹਾਂ ਦੇ ਬੇਟੇ ਕਾਰਤਿਕ ਦੀ ਹੱਤਿਆ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਆਈਏਐਸ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ ਨੇ ਸੈਕਟਰ 11 ਸਥਿਤ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰੀ ਹੈ।
ਵਿਜੀਲੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਘਟਨਾ ਸਾਡੇ ਵਾਪਸ ਆਉਣ ਤੋਂ ਬਾਅਦ ਦੀ ਘਟਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਰਿਕਵਰੀ ਕਰ ਕੇ ਵਾਪਸ ਆ ਗਏ ਸੀ, ਇਸ ਤੋਂ ਬਾਅਦ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਕਾਰਤਿਕ ਤੋਂ ਪੁੱਛਗਿੱਛ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਰਿਕਵਰੀ ਦੇ ਸਦਮੇ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਹਾਜ਼ਰੀ ਵਿੱਚ ਗੋਲੀ ਨਹੀਂ ਚੱਲੀ।

Leave a Reply

Your email address will not be published. Required fields are marked *