ਰਾਮਪੁਰਾ ਫੂਲ(ਜਸਵੀਰ ਔਲਖ)

ਸੀ ਬੀ ਐਸ ਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸਾਲਵੋ ਸ਼ੂਟਿੰਗ ਅਕੈਡਮੀ ਸੰਗਰੂਰ ਵੱਲੋਂ ਕਰਵਾਏ ਗਏ 3 ਦਿਨਾਂ ਸ਼ੂਟਿੰਗ ਮੁਕਾਬਲੇ ਵਿੱਚ ਭਾਗ ਲਿਆ। ਇਸ ਸ਼ੂਟਿੰਗ ਮੁਕਾਬਲੇ ਦੇ ਸਬ-ਯੂਥ ਵਰਗ ਵਿੱਚ ਜਸਕੀਰਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।

ਇਸ ਖੁਸ਼ੀ ਦੇ ਮੌਕੇ 'ਤੇ ਜਸਕੀਰਤ ਸਿੰਘ ਦੇ ਪਿਤਾ ਮਨਜਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਗਲੋਬਲ ਡਿਸਕਵਰੀ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ਼ ਅਤੇ ਵਾਈਸ ਚੇਅਰਮੈਨ ਅਮਿਤ ਸਰਾਫ਼ ਜੀ ਨੇ ਕਿਹਾ ਕਿ ਬੱਚਿਆਂ ਦੀ ਰੁਚੀ ਅਨੁਸਾਰ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਉਨ੍ਹਾਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦਾ ਭਵਿੱਖ ਉਜਵਲ ਹੋ ਸਕੇ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਦੇਵ ਕੌਰ ਸਿੱਧੂ ਜੀ ਨੇ ਪਰਿਵਾਰ ਅਤੇ ਸਕੂਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਦੇ ਹਰ ਖੇਤਰ ਵਿੱਚ ਵਿਕਾਸ ਕਰਨ ਲਈ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਬੱਚੇ ਨੂੰ ਆਉਣ ਵਾਲੀ ਜ਼ਿੰਦਗੀ ਵਿੱਚ ਹੋਰ ਵੀ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
 

Leave a Reply

Your email address will not be published. Required fields are marked *