ਰਾਮਪੁਰਾ ਫੂਲ, (ਜਸਵੀਰ ਔਲਖ)- ਸਥਾਨਕ ਸ਼ਹਿਰ ਰਾਮਪੁਰਾ ਫੂਲ ਦੀ ਮਨੋਚਾ ਕਲੋਨੀ ਵਿਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਪੈਦਲ ਜਾ ਰਹੇ ਨੌਜਵਾਨ ਨੂੰ ਕੁੱਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮਿਲਣ ‘ਤੇ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਸੰਸਥਾ ਦੀ ਐਂਬੂਲੈਂਸ ਲੈ ਕੇ ਘਟਨਾ ਸਥਾਨ ‘ਤੇ ਪਹੁੰਚੇ ਅਤੇ ਹਮਲੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੂੰ ਤੁਰੰਤ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਸਹਾਰਾ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਘਟਨਾ ਸਥਾਨ ‘ਤੇ ਜ਼ਖਮੀ ਨੌਜਵਾਨ ਦੇ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ ਙ ਉਨ੍ਹਾਂ ਕਿਹਾ ਕਿ ਰਵੀ ਕੁਮਾਰ 30 ਸਾਲ ਪੁੱਤਰ ਮਨੀ ਰਾਮ ਵਾਸੀ ਗਾਂਧੀ ਨਗਰ ਗਲੀ ਨੰਬਰ 4 ਹਰ ਰੋਜ਼ ਦੀ ਤਰ੍ਹਾਂ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਰਾਸਤੇ ਵਿਚ ਕੁਝ ਹਮਲਾਵਰਾਂ ਵਲੋਂ ਉਸ ‘ਤੇ ਹਮਲਾ ਕੀਤਾ ਗਿਆ, ਪਰ ਹਮਲਾ ਕਰਨ ਦੀ ਵਜ੍ਹਾ ਪਤਾ ਨਹੀਂ ਲੱਗ ਸਕੀ, ਜੋ ਕਿ ਰਵੀ ਕੁਮਾਰ ਹੀ ਹੋਸ਼ ਵਿਚ ਆਉਣ ‘ਤੇ ਹੀ ਉਹ ਖੁਦ ਦੱਸ ਸਕਦਾ ਹੈ। ਪਰ ਰਵੀ ਕੁਮਾਰ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਵਲੋਂ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਸ਼ਹਿਰ ਵਿਚ ਵੱਧ ਰਹੀਆਂ ਮਾਰਧਾੜ ਦੀਆਂ ਘਟਨਾਵਾਂ ਕਾਰਨ ਸ਼ਹਿਰ ਨਿਵਾਸੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਤੋਂ ਕੁਝ ਕੁ ਦਿਨ ਪਹਿਲਾਂ ਫੂਲ ਰੋਡ ‘ਤੇ ਸਥਿਤ ਦੋ ਦੁਕਾਨਦਾਰ ਭਰਾਵਾਂ ਨੂੰ ਤਿੰਨ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ।

Leave a Reply

Your email address will not be published. Required fields are marked *