ਰਾਮਪੁਰਾ ਫੂਲ (ਜਸਵੀਰ ਔਲਖ):-ਸੀ.ਬੀ.ਐਸ.ਈ ਨਾਲ ਸਬੰਧਤ ਸਰਾਫ਼ ਐਜੂਵਿਕੋਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿਖੇ ‘ਰਾਸ਼ਟਰੀ ਅੰਬ ਦਿਵਸ’ ਅਤੇ ‘ਰਾਸ਼ਟਰੀ ਮਾਪੇ ਦਿਵਸ’ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਅੰਦਰ ਛੁਪੇ ਹੋਏ ਆਤਮ-ਵਿਸ਼ਵਾਸ, ਸਿਰਜਣਾਤਮਕ ਸ਼ਕਤੀ ਦਾ ਵਿਕਾਸ ਕਰਨਾ ਸੀ।
ਇਹ ਗਤੀਵਿਧੀਆਂ ਅਤੇ ਮੁਕਾਬਲੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਗਏ।
‘ਰਾਸ਼ਟਰੀ ਅੰਬ ਦਿਵਸ’ ਦੇ ਮੌਕੇ ਕਿੰਡਰ ਗਾਰਡਨ ਦੇ ਬੱਚਿਆਂ ਨੂੰ ਅੰਬ ਦਿਵਸ’ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ ਅਤੇ ਮੈਂਗੋ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ‘ਚ ਬੱਚੇ ਹਰੇ-ਪੀਲੇ ਕੱਪੜਿਆਂ ‘ਚ ਨਜ਼ਰ ਆਏ। ਬੱਚਿਆਂ ਨੇ ਅੰਬ ਖਾ ਕੇ ਨੱਚ ਕੇ ਖੁਸ਼ੀ ਸਾਂਝੀ ਕੀਤੀ। ‘ਰਾਸ਼ਟਰੀ ਮਾਪੇ ਦਿਵਸ’ ਦੇ ਮੌਕੇ ‘ਤੇ ਜਮਾਤ I-V ਦੇ ਵਿਦਿਆਰਥੀਆਂ ਲਈ ਆਪਣੇ ਮਾਪਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਪ੍ਰਗਟ ਕਰਨ ਲਈ ਬੈਚ ਮੇਕਿੰਗ ਅਤੇ ਕਾਰਡ ਮੇਕਿੰਗ ਗਤੀਵਿਧੀਆਂ ਕਰਵਾਈਆਂ ਗਈਆਂ। ‘ਮਾਪੇ ਦਿਵਸ’ ਦੇ ਮੌਕੇ ‘ਤੇ ਅਧਿਆਪਕਾਂ ਨੇ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਕਰਨਾ, ਉਨ੍ਹਾਂ ਦਾ ਕਹਿਣਾ ਮੰਨਣ ਵਰਗੀਆਂ ਕਈ ਨੈਤਿਕ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਇਆ।
VI-VIII ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ਤਰੰਜ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਫੀਨਿਕਸ ਅਤੇ ਓਰੀਨ ਹਾਊਸ ਨੇ ਪਹਿਲਾ ਸਥਾਨ, ਐਂਡਰੋਮੇਡਾ ਨੇ ਦੂਜਾ ਸਥਾਨ ਹਾਸਲ ਕੀਤਾ। IX-XII ਜਮਾਤ ਦੇ ਵਿਦਿਆਰਥੀਆਂ ਲਈ ‘ਚੰਦਰਯਾਨ-2’ ਵਿਸ਼ੇ ‘ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਬੜੀ ਹੁਸ਼ਿਆਰੀ ਨਾਲ ਸਵਾਲਾਂ ਦੇ ਜਵਾਬ ਦੇ ਕੇ ਆਪੋ-ਆਪਣੇ ਘਰਾਂ ਨੂੰ ਜਿਤਾਇਆ। ਇਸ ਮੁਕਾਬਲੇ ਵਿੱਚ ਫੀਨਿਕਸ ਹਾਊਸ ਨੇ ਪਹਿਲਾ, ਔਰੇਨ ਹਾਊਸ ਨੇ ਦੂਜਾ, ਸੈਂਟਰਸ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ।
ਇਨ੍ਹਾਂ ਸਾਰੀਆਂ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਬੱਚਿਆਂ ਦੇ ਉਤਸ਼ਾਹ ਅਤੇ ਆਨੰਦ ਨੂੰ ਦੇਖ ਕੇ ਸਕੂਲ ਦੇ ਚੇਅਰਮੈਨ ਸ਼੍ਰੀ ਕਮਲੇਸ਼ ਸਰਾਫ ਜੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਅਤੇ ਮੁਕਾਬਲਿਆਂ ਨੂੰ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਰੋਜ਼ਾਨਾ ਸਕੂਲੀ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ।