ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਮੌਕੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਡੀ. ਏ. ਵਧਾਉਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮਸਲਿਆਂ ’ਤੇ ਵਿਸਥਾਰ ਸਹਿਤ ਚਰਚਾ ਕੀਤੀ। ਮੁੱਖ ਮੰਤਰੀ ਆਖਿਆ ਕਿ ਇਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ, ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੀ ਹੈ, ਜਿਸ ਤਹਿਤ ਧਅ ’ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।