ਚੰਡੀਗੜ੍ਹ :- ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਅਜੇ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 4 ਤੋਂ 5 ਦਿਨ ਰਾਤ ਦੀ ਕੋਈ ਉਮੀਦ ਨਹੀਂ ਹੈ।ਬਲਕਿ ਪਾਰਾ ਹੋਰ ਹੇਠਾਂ ਜਾਣ ਦੀ ਉਮੀਦ ਹੈ। ਵਿਭਾਗ ਨੇ 21 ਅਤੇ 22 ਜਨਵਰੀ ਨੂੰ ਔਰੇਂਜ ਅਤੇ 23 ਤੇ 24 ਜਨਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।
ਇਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਉਧਰ, ਪੰਜਾਬ ਵਿਚ ਭਲਕੇ ਸੋਮਵਾਰ ਤੋਂ ਸਕੂਲਾਂ ਵਿਚ ਛੁੱਟੀਆਂ ਖਤਮ ਹੋਣ ਜਾ ਰਹੀਆਂ ਹਨ। ਭਲਕੇ 22 ਜਨਵਰੀ ਤੋਂ ਸਕੂਲ ਮੁੜ ਖੁੱਲ੍ਹ ਰਹੇ ਹਨ। ਅਜਿਹੇ ਵਿਚ ਚਰਚਾ ਹੈ ਕਿ ਸਰਕਾਰ ਛੁੱਟੀਆਂ ਵਿਚ ਵਾਧੇ ਦਾ ਐਲਾਨ ਕਰ ਸਕਦਾ ਹੈ। ਮੌਸਮ ਵਿਭਾਗ ਦੇ ਅਲਰਟ ਨੂੰ ਵੇਖਦੇ ਹੋਏ ਸਰਕਾਰ ਛੁੱਟੀਆਂ ਵਧਾ ਸਕਦੀ ਹੈ।
ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨ ਧੁੱਪ ਨਾ ਨਿਕਲਣ ਕਾਰਨ ਠੰਢ ਕਾਫੀ ਵਧ ਗਈ ਹੈ। ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ਵਿੱਚ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ।
ਕੜਾਕੇ ਦੀ ਠੰਢ ਕਾਰਨ ਕੱਲ੍ਹ ਵੀ ਜਨਜੀਵਨ ਪ੍ਰਭਾਵਿਤ ਕੀਤਾ ਹੈ। ਪੰਜਾਬ ਦਾ ਪਟਿਆਲਾ ਅਤੇ ਹਰਿਆਣਾ ਦਾ ਭਿਵਾਨੀ ਸ਼ਹਿਰ ਸਭ ਤੋਂ ਠੰਢੇ ਰਹੇ। ਪਟਿਆਲਾ ਵਿੱਚ ਘੱਟ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਅਤੇ ਭਿਵਾਨੀ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਸੈਲਸੀਅਸ ਘੱਟ ਹੈ। ਉਧਰ, ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨ ਠੰਢ ਦਾ ਜ਼ੋਰ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਨੇ 21 ਅਤੇ 22 ਜਨਵਰੀ ਨੂੰ ਔਰੇਂਜ ਅਤੇ 23 ਤੇ 24 ਜਨਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ।