ਨਵੀਂ ਦਿੱਲੀ— ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ‘ਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਆਏ ਹਨ। ਤੀਸਰੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਇਟਲੀ ‘ਚ ਆਯੋਜਿਤ ਜੀ-7 ਸੰਮੇਲਨ ‘ਚ ਹਿੱਸਾ ਲੈਣ ਪਹੁੰਚੇ ਸਨ। ਜੀ-7 ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸਮੇਤ ਕਈ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਵਿਚਕਾਰ ਸ਼ਾਨਦਾਰ ਬਾਂਡਿੰਗ ਦੇਖਣ ਨੂੰ ਮਿਲੀ। ਮੇਲੋਨੀ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ।
ਦੱਸ ਦੇਈਏ ਕਿ ਪਹਿਲੀ ਵਾਰ ਇਟਲੀ ਦੇ ਪ੍ਰਧਾਨ ਮੰਤਰੀ ਨੇ ਜੀ-7 ਦੇ ਦੌਰੇ ‘ਤੇ ਆਏ ਕਿਸੇ ਨੇਤਾ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਸਿਰਫ ਨੇਤਾਵਾਂ ਨਾਲ ਫੋਟੋਆਂ ਹੀ ਸ਼ੇਅਰ ਕੀਤੀਆਂ ਹਨ। ਵੀਡੀਓ ‘ਚ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ ਹੱਸਦੇ ਹੋਏ ਦੇਖੇ ਜਾ ਸਕਦੇ ਹਨ। ਵੀਡੀਓ ‘ਚ ਮੇਲੋਨੀ ਕਹਿੰਦੀ ਹੈ, ‘ਮੇਲੋਡੀ ਟੀਮ ਵੱਲੋਂ ਸਾਰਿਆਂ ਨੂੰ ਹੈਲੋ…’ ਵੀਡੀਓ ‘ਚ ਪੀਐੱਮ ਮੋਦੀ ਹੱਸਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਪੀਐਮ ਮੋਦੀ ਦਾ ਸਵਾਗਤ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਆਊਟਰੀਚ ਸੰਮੇਲਨ ‘ਚ ਹਿੱਸਾ ਲੈਣ ਲਈ ਵੀਰਵਾਰ (13 ਜੂਨ) ਨੂੰ ਇਟਲੀ ਦੇ ਅਪੁਲੀਆ ਪਹੁੰਚੇ। ਪੀਐਮ ਮੋਦੀ ਨੇ ਇਨ੍ਹਾਂ ਨੇਤਾਵਾਂ ਨਾਲ ਮੁਲਾਕਾਤ ਕੀਤੀ
ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਾਕ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੁਆਰਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.), ਊਰਜਾ, ਅਫਰੀਕਾ ਅਤੇ ਮੈਡੀਟੇਰੀਅਨ ਖੇਤਰ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਯੋਜਿਤ ਸੈਸ਼ਨ ‘ਚ ਹਿੱਸਾ ਲਿਆ।
ਪੀਐਮ ਮੋਦੀ ਨੇ ਪੋਪ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਉਮੀਦ ਜਤਾਈ ਹੈ ਕਿ ਜਦੋਂ ਪੋਪ ਫਰਾਂਸਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਭਾਰਤ ਦਾ ਦੌਰਾ ਕਰਨਗੇ ਤਾਂ ਤੱਟਵਰਤੀ ਰਾਜ ਨੂੰ ਵੀ ਉਨ੍ਹਾਂ ਦੀ ਯਾਤਰਾ ‘ਚ ਸ਼ਾਮਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਇਟਲੀ ‘ਚ ਜੀ-7 ਸੰਮੇਲਨ ਦੌਰਾਨ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ।
ਸਾਵੰਤ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘‘ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ‘ਚ ਜੀ7 ਸੰਮੇਲਨ ਦੌਰਾਨ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਮਾਣਯੋਗ ਪ੍ਰਧਾਨ ਮੰਤਰੀ ਨੇ ਲੋਕਾਂ ਦੀ ਸੇਵਾ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ। ਅਸੀਂ ਉਮੀਦ ਕਰਦੇ ਹਾਂ ਕਿ ਗੋਆ ਵੀ ਇਸ ਯਾਤਰਾ ਵਿੱਚ ਹਿੱਸਾ ਲਵੇਗਾ।