Weather Rain Update Today: ਮੌਸਮ ਇਕ ਵਾਰ ਫਿਰ ਕਰਵਟ ਲੈਣ ਲੱਗਾ ਹੈ। ਪੰਜਾਬ, ਹਰਿਆਣਾ, ਦਿੱਲੀ, ਨੋਇਡਾ, ਗਾਜ਼ੀਆਬਾਦ ਤੋਂ ਲੈ ਕੇ ਗੁਰੂਗ੍ਰਾਮ ਤੱਕ ਬੱਦਲ ਛਾਏ ਹੋਏ ਹਨ। ਦੇਸ਼ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਮੁੰਬਈ ਵਿੱਚ ਪਾਣੀ ਭਰਿਆ ਹੋਇਆ ਹੈ, ਉੱਥੇ ਹੀ ਪੂਰਾ ਅਸਾਮ ਹੜ੍ਹਾਂ ਵਿੱਚ ਡੁੱਬਿਆ ਹੋਇਆ ਹੈ। ਹਿਮਾਚਲ ਅਤੇ ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਹਾਲਾਤ ਖ਼ਰਾਬ ਹਨ। ਦੇਸ਼ ਭਰ ਵਿੱਚ ਨਦੀਆਂ ਤੇਜ਼ ਗਤੀ ਨਾਲ ਵਹਿ ਰਹੀਆਂ ਹਨ।

ਅਜਿਹੇ ‘ਚ ਕਈ ਸੂਬਿਆਂ ‘ਚ ਬੱਚਿਆਂ ਦੇ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਅੱਜ ਮੌਸਮ ਵਿਭਾਗ ਨੇ ਦਿੱਲੀ- ਐਨਸੀਆਰ ਸਮੇਤ ਦੇਸ਼ ਦੇ ਕਰੀਬ 21 ਰਾਜਾਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅੱਜ 7 ਰਾਜਾਂ ਮਹਾਰਾਸ਼ਟਰ, ਅਸਮ, ਗੋਆ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਕਰਨਾਟਕ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਹੋਰ ਰਾਜਾਂ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ, ਛੱਤੀਸਗੜ੍ਹ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ, ਮਨੀਪੁਰ, ਤੇਲੰਗਾਨਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ-ਐਨਸੀਆਰ ਵਿੱਚ ਮੌਸਮ ਸੁਹਾਵਣਾ ਰਹੇਗਾ ਅਤੇ ਕੱਲ੍ਹ ਵੀ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ 11-12 ਜੁਲਾਈ ਨੂੰ ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੁੰਬਈ ‘ਚ ਮੀਂਹ ਕਾਰਨ ਹਾਲਾਤ ਖਰਾਬ
ਮੁੰਬਈ ‘ਚ ਭਾਰੀ ਮੀਂਹ ਕਾਰਨ ਲੋਕ ਪ੍ਰੇਸ਼ਾਨ ਹਨ। ਇੱਕ ਦਿਨ ਵਿੱਚ ਮੁੰਬਈ ਵਿੱਚ ਓਨੀ ਹੀ ਬਾਰਿਸ਼ ਹੋਈ ਜਿੰਨੀ ਇੱਕ ਮਹੀਨੇ ਵਿੱਚ ਦਿੱਲੀ ਵਿੱਚ ਹੋਈ। ਸੜਕਾਂ ਹੋਵੇ ਜਾਂ ਰੇਲਵੇ ਟਰੈਕ, ਸਭ ਕੁਝ ਡੁੱਬ ਗਿਆ ਹੈ। ਮੰਗਲਵਾਰ ਨੂੰ ਮੁੰਬਈ ਤੋਂ ਨਵੀਂ ਮੁੰਬਈ ਤੱਕ ਦੇ ਸਾਰੇ ਖੇਤਰਾਂ ਦੇ ਸਕੂਲ ਬੰਦ ਰੱਖਣੇ ਪਏ। ਮੁੰਬਈ ਦੀਆਂ ਸੜਕਾਂ ਨਦੀਆਂ ਬਣ ਗਈਆਂ ਹਨ। ਲੋਕ ਹਰ ਪਾਸੇ ਫਸੇ ਹੋਏ ਹਨ। ਭਾਰੀ ਮੀਂਹ ਕਾਰਨ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। IMD ਨੇ ਅੱਜ ਵੀ ਮੁੰਬਈ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦਾ ਮਤਲਬ ਹੈ ਕਿ ਅੱਜ ਦਾ ਦਿਨ ਮੁੰਬਈ ਦੇ ਲੋਕਾਂ ਲਈ ਵੀ ਆਫ਼ਤ ਲੈ ਕੇ ਆਵੇਗਾ।

Leave a Reply

Your email address will not be published. Required fields are marked *