ਕਪੂਰਥਲਾ — ਖ਼ਬਰਾਂ ਦੀ ਸੁਰੂਆਤ ਅਹਿੰਮ ਖ਼ਬਰ ਤੋਂ, ਕਪੂਰਥਲਾ ਵਿਖੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਹੋਸਟਲ ’ਚ ਰਹਿੰਦੇ 40 ਤੋਂ ਵੱਧ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਉਕਤ ਵਿਦਿਆਰਥੀਆਂ ’ਚ ਹੋਸਟਲ ਦੇ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਇਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ।ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ’ਚੋਂ ਕੁਝ ਵਿਿਦਆਰਥੀਆਂ ਨੂੰ ਤੁਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।